Maharashtra News: ਮਹਾਰਾਸ਼ਟਰ ਦੇ ਸਾਂਗਲੀ ਵਿਚ ਨਹਿਰ 'ਚ ਡਿੱਗੀ ਕਾਰ, ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਹਾਦਸੇ ਵਾਲੀ ਥਾਂ 'ਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।

Car falls into a canal in Sangli, Maharashtra

Maharashtra News:  ਮਹਾਰਾਸ਼ਟਰ ਦੇ ਸਾਂਗਲੀ ਸ਼ਹਿਰ ਵਿਚ ਮੰਗਲਵਾਰ ਦੇਰ ਰਾਤ ਇਕ ਕਾਰ ਟਾਕਰੀ ਨਹਿਰ ਵਿਚ ਡਿੱਗ ਗਈ। ਇਸ ਹਾਦਸੇ 'ਚ ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖਮੀ ਹੈ ਅਤੇ ਹਸਪਤਾਲ 'ਚ ਜ਼ੇਰੇ ਇਲਾਜ ਹੈ। ਪੁਲਿਸ ਨੇ ਦਸਿਆ ਕਿ ਮਰਨ ਵਾਲੇ ਸਾਰੇ ਲੋਕ ਤਾਸਗਾਂਵ ਦੇ ਰਹਿਣ ਵਾਲੇ ਸਨ। ਹਾਦਸੇ ਵਾਲੀ ਥਾਂ 'ਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਆਲਟੋ ਕਾਰ ਨੂੰ ਨਹਿਰ ਵਿਚੋਂ ਬਾਹਰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ।

ਸਥਾਨਕ ਪ੍ਰਸ਼ਾਸਨ ਦੇ ਕਰਮਚਾਰੀ, ਪੁਲਿਸ ਕਰਮਚਾਰੀ ਅਤੇ ਲੋਕ ਮਿਲ ਕੇ ਬਚਾਅ ਕਾਰਜ ਚਲਾ ਰਹੇ ਹਨ। ਅੱਜ ਸਵੇਰੇ ਜਦੋਂ ਪਿੰਡ ਵਾਸੀਆਂ ਨੇ ਕਾਰ ਨੂੰ ਨਹਿਰ ਵਿੱਚ ਤੈਰਦਿਆਂ ਦੇਖਿਆ ਤਾਂ ਉਨ੍ਹਾਂ ਪੁਲਿਸ ਨੂੰ ਸੂਚਨਾ ਦਿਤੀ। ਪੁਲਿਸ ਨੇ ਮੌਕੇ ’ਤੇ ਆ ਕੇ ਗੋਤਾਖੋਰਾਂ ਨੂੰ ਬੁਲਾਇਆ। ਲਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਕਾਰ ਨੂੰ ਨਹਿਰ 'ਚੋਂ ਬਾਹਰ ਕੱਢਿਆ ਜਾ ਰਿਹਾ ਹੈ।

(For more Punjabi news apart from Car falls into a canal in Sangli, Maharashtra, stay tuned to Rozana Spokesman)