Delhi News: ਦਿੱਲੀ ਦੇ ਮਧੂ ਵਿਹਾਰ ਇਲਾਕੇ 'ਚ ਪਾਰਕਿੰਗ 'ਚ ਖੜ੍ਹੀਆਂ ਗੱਡੀਆਂ ਨੂੰ ਲੱਗੀ ਅੱਗ; 17 ਕਾਰਾਂ ਹੋਈਆਂ ਸੁਆਹ
ਨਿਊਜ਼ ਏਜੰਸੀ ਏਐਨਆਈ ਮੁਤਾਬਕ ਇਹ ਘਟਨਾ ਮੰਗਲਵਾਰ ਰਾਤ ਕਰੀਬ 1:17 ਵਜੇ ਪੂਰਬੀ ਦਿੱਲੀ ਦੇ ਮੰਡਾਵਲੀ ਪੁਲਿਸ ਸਟੇਸ਼ਨ ਨੇੜੇ ਵਾਪਰੀ।
Delhi News: ਦਿੱਲੀ ਦੇ ਮਧੂ ਵਿਹਾਰ ਵਿਚ ਇਕ ਪਾਰਕਿੰਗ ਵਿਚ ਭਿਆਨਕ ਅੱਗ ਲੱਗ ਗਈ। ਇਸ ਅੱਗ ਨੇ 19 ਗੱਡੀਆਂ ਨੂੰ ਅਪਣੀ ਲਪੇਟ ਵਿਚ ਲੈ ਲਿਆ। ਇਸ ਸਬੰਧ 'ਚ ਅਧਿਕਾਰੀਆਂ ਨੇ ਦਸਿਆ ਕਿ ਬੁੱਧਵਾਰ ਸਵੇਰੇ ਦਿੱਲੀ ਦੇ ਮਧੂ ਵਿਹਾਰ ਇਲਾਕੇ 'ਚ ਇਕ ਪਾਰਕਿੰਗ 'ਚ ਭਿਆਨਕ ਅੱਗ ਲੱਗ ਗਈ, ਜਿਸ 'ਚ 19 ਗੱਡੀਆਂ ਸੜ ਕੇ ਸੁਆਹ ਹੋ ਗਈਆਂ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਇਹ ਘਟਨਾ ਮੰਗਲਵਾਰ ਰਾਤ ਕਰੀਬ 1:17 ਵਜੇ ਪੂਰਬੀ ਦਿੱਲੀ ਦੇ ਮੰਡਾਵਲੀ ਪੁਲਿਸ ਸਟੇਸ਼ਨ ਨੇੜੇ ਵਾਪਰੀ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਵਿਭਾਗ ਨੇ ਤੁਰੰਤ 9 ਫਾਇਰ ਟੈਂਡਰ ਮੌਕੇ 'ਤੇ ਭੇਜੇ। ਰਾਤ ਨੂੰ ਅੱਗ 'ਤੇ ਕਾਬੂ ਪਾ ਲਿਆ ਗਿਆ ਪਰ ਇਲਾਕੇ 'ਚ ਖੜ੍ਹੇ ਕਈ ਚਾਰ ਪਹੀਆ ਵਾਹਨ ਪੂਰੀ ਤਰ੍ਹਾਂ ਸੜ ਗਏ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ, ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਅੱਗ ਅਚਾਨਕ ਕਿਵੇਂ ਲੱਗੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ਼ਾਹਦਰਾ ਇਲਾਕੇ 'ਚ ਇਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ ਸੀ। ਅਧਿਕਾਰੀਆਂ ਮੁਤਾਬਕ, "ਦਿੱਲੀ ਦੇ ਸ਼ਾਹਦਰਾ ਇਲਾਕੇ ਦੇ ਖੇੜਾ ਖੁਰਦ ਪਿੰਡ ਵਿਚ ਇਕ ਗੋਦਾਮ ਵਿਚ ਅੱਗ ਲੱਗ ਗਈ। ਅੱਗ ਬੁਝਾਉਣ ਲਈ ਚਾਰ ਫਾਇਰ ਇੰਜਨ ਮੌਕੇ ਉੱਤੇ ਪਹੁੰਚ ਗਏ।" ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
(For more Punjabi news apart from Fire engulfs 19 vehicles in Delhi's Madhu Vihar parking lot, stay tuned to Rozana Spokesman)