ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਕਾਂਗਰਸ ਦਾ ਪ੍ਰਦਰਸ਼ਨ, ਕਈਆਂ ਨੂੰ ਲਿਆ ਹਿਰਾਸਤ 'ਚ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗਰਸ ਨੇਤਾ ਡੀ ਕੇ ਸ਼ਿਵਕੁਮਾਰ ਕਰਨਾਟਕ ਵਿਚ ਸਾਈਕਲ 'ਤੇ ਵਿਰੋਧ ਪ੍ਰਦਰਸ਼ਨ ਕਰਨ ਨਿਕਲੇ। 

Congress Protest

ਨਵੀਂ ਦਿੱਲੀ- ਕੋਰੋਨਾ ਸੰਕਟ ਦੇ ਵਿਚਕਾਰ ਅੱਜ ਕਾਂਗਰਸ ਪਾਰਟੀ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਅੱਜ ਜਦੋਂ ਦਿੱਲੀ ਕਾਂਗਰਸ ਦੇ ਵਰਕਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਅਨਿਲ ਬੈਜਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਜਾ ਰਹੇ ਸਨ, ਤਾਂ ਦਿੱਲੀ ਪੁਲਿਸ ਨੇ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਦੱਸ ਦਈਏ ਕਿ ਅੱਜ ਕਾਂਗਰਸ ਪਾਰਟੀ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਖਿਲਾਫ਼ ਦੇਸ਼ ਵਿਆਪੀ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ, ਜ਼ਿਲ੍ਹੇ ਦੇ ਮੁਖੀਆਂ ਨੂੰ ਮੰਗ ਪੱਤਰ ਸੌਂਪਣ ਦੀ ਗੱਲ ਵੀ ਕਹੀ ਗਈ। ਕਾਂਗਰਸ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਜਾਰੀ ਰੱਖ ਰਹੀ ਹੈ, ਕਾਂਗਰਸ ਨੇਤਾ ਡੀ ਕੇ ਸ਼ਿਵਕੁਮਾਰ ਕਰਨਾਟਕ ਵਿਚ ਸਾਈਕਲ 'ਤੇ ਵਿਰੋਧ ਪ੍ਰਦਰਸ਼ਨ ਕਰਨ ਨਿਕਲੇ। 

ਇਸ ਦੇ ਤਹਿਤ ਸੋਮਵਾਰ ਨੂੰ ਕਾਂਗਰਸੀ ਵਰਕਰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਪਹੁੰਚੇ। ਦੱਸ ਦਈਏ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਇਸ ਸਮੇਂ ਦਿੱਲੀ ਵਿਚ ਸਭ ਤੋਂ ਵੱਧ ਹਨ। ਸੋਮਵਾਰ ਨੂੰ ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਵਾਧਾ ਹੋਇਆ ਹੈ। ਦਿੱਲੀ 'ਚ ਪੈਟਰੋਲ 5 ਪੈਸੇ ਪੈਟਰੋਲ ਵਧ ਕੇ 80.43 ਰੁਪਏ ਅਤੇ ਡੀਜ਼ਲ 13 ਪੈਸੇ ਡੀਜ਼ਲ ਵਧ ਕੇ 80.53 ਰੁਪਏ' ਤੇ ਪਹੁੰਚ ਗਿਆ ਹੈ।