ਐਮ.ਐਮ.ਬੀ.ਬੀ.ਐਸ ਦੀ ਕਲਾਸਾਂ ਸ਼ੁਰੂ ਕਰਨਾ ਵਿਦਿਆਰਥੀਆਂ ਦੀ ਸੁਰੱਖਿਆ ਲਈ ਖ਼ਤਰਾ : ਪ੍ਰਿਯੰਕਾ
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਐਮਬੀਬੀਐਸ ਦੇ ਵਿਦਿਆਰਥੀਆਂ ਦੀ ਕਲਾਸਾਂ ਸ਼ੁਰੂ ਕਰਨ ਦਾ ਫ਼ੈਸਲਾ ਲੈਣ ਦੇ ਲਈ ਐਤਵਾਰ ਨੂੰ
ਨਵੀਂ ਦਿੱਲੀ, 28 ਜੂਨ : ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਐਮਬੀਬੀਐਸ ਦੇ ਵਿਦਿਆਰਥੀਆਂ ਦੀ ਕਲਾਸਾਂ ਸ਼ੁਰੂ ਕਰਨ ਦਾ ਫ਼ੈਸਲਾ ਲੈਣ ਦੇ ਲਈ ਐਤਵਾਰ ਨੂੰ ਉਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਖ਼ਤਰੇ ਵਿਚ ਪੈ ਸਕਦੀ ਹੈ। ਕਾਂਗਰਸ ਜਨਰਲ ਸਕੱਤਰ ਨੇ ਟਵੀਟ ਕੀਤਾ, ''ਅਜਿਹੇ ਸਮੇਂ 'ਚ ਜਦੋਂ ਦੇਸ਼ ਭਰ 'ਤੇ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ, ਉਤਰ ਪ੍ਰਦੇਸ਼ ਸਰਕਾਰ ਵਲੋਂ ਐਮਬੀਬੀਐਸ ਦੀ ਕਲਾਸਾਂ ਸ਼ੁਰੂ ਕਰਨ ਦੇ ਫ਼ੈਸਲੇ ਕਾਰਨ ਉਨ੍ਹਾਂ ਦੀ ਸੁਰੱਖਿਆ ਖ਼ਤਰੇ ਵਿਚ ਪੈ ਜਾਏਗੀ। ''
ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਸੋਚ ਸਮਝ ਕੇ ਹੀ ਫ਼ੈਸਲਾ ਕਰਨਾ ਚਾਹੀਦਾ। ਪ੍ਰਿਯੰਕਾ ਨੇ ਕਿਹਾ ਕਿ ਵਿਦਿਆਰਥੀ ਕਹਿ ਰਹੇ ਹਨ ਕਿ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ, ਇਸ ਲਈ ਵਿਦਿਆਰਥੀਆਂ ਨੂੰ ਸੁਣਨਾ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਕਦਮ ਚੁੱਕਣਾ ਜ਼ਰੂਰੀ ਹੈ। ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪ੍ਰਵਾਰਾਂ ਦੀ ਚਿੰਤਾਵਾਂ ਨੂੰ ਸਮਝਣ ਦੇ ਬਾਅਦ ਹੀ ਫ਼ੈਸਲਾ ਕੀਤਾ ਜਾਵੇ। (ਪੀਟੀਆਈ)