ਇਮਰਾਨ ਖ਼ਾਨ ਦੀ ਦੋਸਤੀ ਦੀ ਪੇਸ਼ਕਸ਼ ਕਬੂਲਣ ਪ੍ਰਧਾਨ ਮੰਤਰੀ ਮੋਦੀ : ਮੁਫ਼ਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਾਕਿਸਤਾਨ ਦੇ ਸੰਭਾਵੀ ਪ੍ਰਧਾਨ ਮੰਤਰੀ..............

Mehbooba Mufti

ਨਵੀਂ ਦਿੱਲੀ : ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਾਕਿਸਤਾਨ ਦੇ ਸੰਭਾਵੀ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ ਏ ਇਨਸਾਫ਼ ਪਾਰਟੀ ਦੇ ਪ੍ਰਧਾਨ ਇਮਰਾਨ ਖ਼ਾਨ ਦੇ ਦੋਸਤੀ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਦੀ ਅਪੀਲ ਕੀਤੀ ਹੈ। ਮੁਫ਼ਤੀ ਨੇ ਪਾਰਟੀ ਦੇ 19ਵੇਂ ਸਥਾਪਨਾ ਦਿਵਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਆਂਢੀ ਦੇਸ਼ ਵਿਚ ਨਵੇਂ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਸਰਕਾਰ ਗਠਿਤ ਹੋਣ ਜਾ ਰਹੀ ਹੈ। ਇਮਰਾਨ ਖ਼ਾਨ ਦੀ ਪੀਟੀਆਈ ਸੱਭ ਤੋਂ ਵੱਡੀ ਪਾਰਟੀ ਦੇ ਤੌਰ 'ਤੇ ਉਭਰੀ ਹੈ।

ਉਨ੍ਹਾਂ ਕਿਹਾ, 'ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਪ੍ਰਸਤਾਵ 'ਤੇ ਹਾਂਪੱਖੀ ਪ੍ਰਤੀਕਿਰਿਆ ਦੇਣ ਦੀ ਅਪੀਲ ਕਰਦੀ ਹਾਂ।' ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਖ਼ਾਨ ਨੂੰ ਚੋਣਾਂ ਵਿਚ ਮਿਲੀ ਜਿੱਤ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹਤਾ ਨੇ ਉਨ੍ਹਾਂ ਨੂੰ ਇਹ ਜਿੱਤ ਦਿਵਾਈ ਹੈ। ਪਾਕਿਸਤਾਨ ਦੇ ਲੋਕਾਂ ਨੇ ਅਤਿਵਾਦੀ ਤਾਕਤਾਂ ਨੂੰ ਨਾਕਾਰ ਦਿਤਾ ਹੈ।