Monsoon Session: ਲੋਕ ਸਭਾ ਵਿਚ ਹੰਗਾਮੇ 'ਤੇ ਸਪੀਕਰ ਦੀ ਚੇਤਾਵਨੀ, ਕਿਹਾ ਹੋਵੇਗਾ ਐਕਸ਼ਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋਵੇਂ ਸਦਨਾਂ ਦੀ ਕਾਰਵਾਈ ਨਾਅਰੇਬਾਜ਼ੀ ਨਾਲ ਸ਼ੁਰੂ ਹੋਈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸੰਸਦ ਦੀ ਮਰਿਯਾਦਾ ਬਣੀ ਰਹਿਣੀ ਚਾਹੀਦੀ ਹੈ।

Monsoon Session

ਨਵੀਂ ਦਿੱਲੀ: ਸੰਸਦ ਵਿਚ ਮਾਨਸੂਨ ਇਜਲਾਸ ਦੇ ਨੌਵੇਂ ਦਿਨ ਦੀ ਕਾਰਵਾਈ ਵੀ ਹੰਗਾਮੇ ਨਾਲ ਸ਼ੁਰੂ ਹੋਈ। ਪੇਗਾਸਸ ਜਾਸੂਸੀ ਕਾਂਡ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਹੁਣ ਤੱਕ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਹੀ ਢੰਗ ਨਾਲ ਨਹੀਂ ਚੱਲ ਸਕੀ। ਅੱਜ ਵੀ ਦੋਵੇਂ ਸਦਨਾਂ ਦੀ ਕਾਰਵਾਈ ਨਾਅਰੇਬਾਜ਼ੀ ਨਾਲ ਸ਼ੁਰੂ ਹੋਈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸੰਸਦ ਦੀ ਮਰਿਯਾਦਾ ਬਣੀ ਰਹਿਣੀ ਚਾਹੀਦੀ ਹੈ।

ਹੋਰ ਪੜ੍ਹੋ: ਟੋਕੀਉ ਉਲੰਪਿਕ: ਕੁਆਰਟਰ ਫਾਈਨਲ ਵਿਚ ਪਹੁੰਚੇ ਭਾਰਤੀ ਮੁੱਕੇਬਾਜ਼ ਸਤੀਸ਼ ਕੁਮਾਰ

ਉਹਨਾਂ ਕਿਹਾ ਕਿ ਹੰਗਾਮੇ ਦੀ ਘਟਨਾ ਦੁਹਰਾਈ ਜਾ ਰਹੀ ਹੈ। ਅੱਗੇ ਤੋਂ ਇਸ ਉੱਤੇ ਕਾਰਵਾਈ ਹੋਵੇਗੀ। ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਲੋਕ ਸਭਾ ਵਿਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਦੇ ਸੰਬੋਧਨ ’ਤੇ ਹੰਗਾਮਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਕਾਰਵਾਈ 11.30 ਵਜੇ ਤੱਕ ਮੁਲਤਵੀ ਕੀਤੀ ਗਈ। ਉੱਧਰ ਰਾਜ ਸਭਾ ਵਿਚ ਜ਼ੋਰਦਾਰ ਨਾਅਰੇਬਾਜ਼ੀ ਕਾਰਨ ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕੀਤੀ ਗਈ।

ਹੋਰ ਪੜ੍ਹੋ: ਪੀਵੀ ਸਿੰਧੂ ਨੇ ਜਿੱਤ ਵੱਲ ਵਧਾਇਆ ਕਦਮ, ਡੈਨਮਾਰਕ ਦੀ ਮੀਆ ਨੂੰ ਹਰਾ ਕੇ ਕੁਆਰਟਰ ਫਾਈਨਲ ਵਿਚ ਬਣਾਈ ਥਾਂ

ਕਿਸਾਨਾਂ ਦੇ ਮੁੱਦੇ ’ਤੇ ਕਾਂਗਰਸ ਦਾ ਪ੍ਰਦਰਸ਼ਨ

ਹੋਰ ਪੜ੍ਹੋ: ਪੀਵੀ ਸਿੰਧੂ ਨੇ ਜਿੱਤ ਵੱਲ ਵਧਾਇਆ ਕਦਮ, ਡੈਨਮਾਰਕ ਦੀ ਮੀਆ ਨੂੰ ਹਰਾ ਕੇ ਕੁਆਰਟਰ ਫਾਈਨਲ ਵਿਚ ਬਣਾਈ ਥਾਂ

ਇਸ ਤੋਂ ਪਹਿਲਾਂ ਕਿਸਾਨਾਂ ਦੇ ਮੁੱਦੇ ’ਤੇ ਕਾਂਗਰਸ ਸੰਸਦ ਮੈਂਬਰਾਂ ਵੱਲੋਂ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰਾਂ ਨੇ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਪਰਨੀਤ ਕੌਰ, ਰਾਜ ਸਭਾ ਵਿਚ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਕਈ ਕਾਂਗਰਸ ਮੈਂਬਰ ਮੌਜੂਦ ਸਨ।