ਪੰਜਾਬ-ਹਰਿਆਣਾ ਸਰਹੱਦ ਨੇੜੇ ਘੱਗਰ ਦੇ ਬੰਨ੍ਹ ਨੂੰ ਪੱਕਾ ਕਰਨਗੇ ਕਿਸਾਨ, 50 ਤੋਂ ਵੱਧ ਪਿੰਡਾਂ ਨੇ ਲਿਆ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ, ਦੋਵੇਂ ਸੂਬਿਆਂ ਦੀਆਂ ਸਰਕਾਰਾਂ ਨੇ ਨਹੀਂ ਚੁੱਕਿਆ ਕੋਈ ਕਦਮ

Farmers Meeting at Ambala

 

ਚੰਡੀਗੜ੍ਹ: ਪੰਜਾਬ-ਹਰਿਆਣਾ ਸਰਹੱਦ ਨੇੜੇ ਘੱਗਰ ਦਰਿਆ ਦਾ ਬੰਨ੍ਹ ਟੁੱਟਣ ਤੋਂ 20 ਦਿਨ ਬਾਅਦ ਵੀ ਇਸ ਨੂੰ ਪੱਕਾ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ। ਇਸ ਦੇ ਚਲਦਿਆਂ 50 ਤੋਂ ਵੱਧ ਪਿੰਡਾਂ ਨੇ ਮਿਲ ਕੇ ਬੰਨ੍ਹ ਪੱਕਾ ਕਰਨ ਦਾ ਫ਼ੈਸਲਾ ਕੀਤਾ ਹੈ। ਦਰਅਸਲ ਪਹਾੜੀ ਇਲਾਕਿਆਂ ਵਿਚ ਭਾਰੀ ਮੀਂਹ ਕਾਰਨ ਆਏ ਹੜ੍ਹ ਨੇ ਅੰਬਾਲਾ ਜ਼ਿਲ੍ਹੇ ਵਿਚ ਕਾਫੀ ਤਬਾਹੀ ਮਚਾਈ ਹੈ।  

ਇਹ ਵੀ ਪੜ੍ਹੋ: ਹੁਣ 3 ਤੇ 4 ਅਗਸਤ ਨੂੰ ਹੋਣਗੀਆਂ 5ਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ 

ਘੱਗਰ ਦਰਿਆ ਦੇ ਆਲੇ-ਦੁਆਲੇ ਦੇ 50 ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਫੈਸਲਾ ਕੀਤਾ ਕਿ ਬੰਨ੍ਹ ਨੂੰ ਪੱਕਾ ਕਰਨ ਲਈ ਹਰੇਕ ਪਿੰਡ ਤੋਂ ਇਕ ਹਜ਼ਾਰ ਮਿੱਟੀ ਦੇ ਗੱਟੇ ਲਿਆਂਦੇ ਜਾਣਗੇ। ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਸੱਦੇ 'ਤੇ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਸ਼ਨਿਚਰਵਾਰ ਨੂੰ ਅੰਬਾਲਾ ਦੇ ਪਿੰਡ ਸੂਲਰ ਗੁਰਦੁਆਰਾ ਸਾਹਿਬ 'ਚ ਮੀਟਿੰਗ ਕੀਤੀ, ਜਿਸ 'ਚ ਦੋਵਾਂ ਸੂਬਿਆਂ ਦੇ 50 ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ: ਚੀਨ ਵਿਖੇ ਚੱਲ ਰਹੀਆਂ 'ਵਿਸ਼ਵ ਯੂਨੀਵਰਸਿਟੀ ਖੇਡਾਂ' ਵਿੱਚ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਕੀਤੀ ਜੇਤੂ ਸ਼ੁਰੂਆਤ 

ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਦਸਿਆ ਕਿ ਅੰਬਾਲਾ ਨਾਲ ਲੱਗਦੇ ਘੱਗਰ ਦਰਿਆ ਦੇ ਪੰਜਾਬ ਖੇਤਰ ਵਿਚ ਦੋ ਥਾਵਾਂ ’ਤੇ ਬੰਨ੍ਹ ਟੁੱਟ ਗਏ ਹਨ, ਜਿਸ ਕਾਰਨ ਲੱਖਾਂ ਏਕੜ ਫਸਲ ਤਬਾਹ ਹੋ ਗਈ ਹੈ।

ਇਹ ਵੀ ਪੜ੍ਹੋ: ਮੁਹਾਲੀ: ਖਾਣੇ 'ਚੋਂ ਕਿਰਲੀ ਮਿਲਣ ਦਾ ਮਾਮਲਾ,  ਖੇਡ ਵਿਭਾਗ ਨੇ 3 ਦਿਨਾਂ 'ਚ ਮੰਗੀ ਕਾਰਵਾਈ ਦੀ ਰਿਪੋਰਟ

ਅਮਰਜੀਤ ਸਿੰਘ ਨੇ ਕਿਹਾ ਕਿ ਹੜ੍ਹ ਆਏ ਨੂੰ 20 ਦਿਨ ਬੀਤ ਚੁੱਕੇ ਹਨ ਪਰ ਹਰਿਆਣਾ ਤੇ ਪੰਜਾਬ ਸਰਕਾਰਾਂ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ। ਕਿਸਾਨਾਂ ਦੀ ਲੱਖਾਂ ਏਕੜ ਫਸਲ ਬਰਬਾਦ ਹੋ ਚੁੱਕੀ ਹੈ ਪਰ ਫਿਰ ਵੀ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਦਸਿਆ ਕਿ ਇਸ ਦੌਰਾਨ ਖ਼ਾਲਸਾ ਏਡ ਵਲੋਂ ਲੰਗਰ ਆਦਿ ਦੀ ਸੇਵਾ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਸਾਰੇ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।