ਅਮਿਤ ਸ਼ਾਹ ਨੂੰ ਜਲਦ ਮਿਲੇਗੀ ਹਸਪਤਾਲ ਤੋਂ ਛੁੱਟੀ, AIIMS ਨੇ ਦਿੱਤੀ ਜਾਣਕਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਠੀਕ ਹੋ ਚੁੱਕੇ ਹਨ ਅਤੇ ਉਹਨਾਂ ਨੂੰ  ਜਲਦ ਹੀ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਸਕਦੀ ਹੈ।

Amit Shah

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਠੀਕ ਹੋ ਚੁੱਕੇ ਹਨ ਅਤੇ ਉਹਨਾਂ ਨੂੰ  ਜਲਦ ਹੀ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਸਕਦੀ ਹੈ। ਇਸ ਗੱਲ ਦੀ ਜਾਣਕਾਰੀ ਏਮਜ਼ ਦਿੱਲੀ ਨੇ ਸ਼ਨੀਵਾਰ ਨੂੰ ਦਿੱਤੀ ਹੈ।ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਦਿਨੀਂ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਸੀ।

ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਇਲਾਜ ਤੋਂ ਬਾਅਦ ਪੋਸਟ ਕੋਵਿਡ ਕੇਅਰ ਲਈ ਉਹਨਾਂ ਨੂੰ ਏਮਜ਼ ਵਿਚ ਭਰਤੀ ਕੀਤਾ ਗਿਆ ਸੀ। ਕੇਂਦਰੀ ਗ੍ਰਹਿ ਮੰਤਰੀ 18 ਅਗਸਤ ਨੂੰ ਦਿੱਲੀ ਸਥਿਤ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ। ਉਹਨਾਂ ਨੂੰ ਓਲਡ ਪ੍ਰਾਈਵੇਟ ਵਾਰਡ ਵਿਚ ਰੱਖਿਆ ਗਿਆ ਸੀ, ਜਿੱਥੇ ਏਮਜ਼ ਦੇ ਡਾਇਰੈਕਟਰ ਡਾਕਟਰ ਰਣਦੀਪ ਗੁਲੇਰੀਆ ਦੀ ਦੇਖ-ਰੇਖ ਵਿਚ ਉਹਨਾਂ ਦਾ ਇਲਾਜ ਹੋਇਆ ਹੈ।

ਉਹਨਾਂ ਨੂੰ ਸਰੀਰਕ ਥਕਾਵਟ ਦੇ ਚਲਦਿਆਂ ਭਰਤੀ ਕਰਵਾਇਆ ਗਿਆ ਸੀ। ਏਮਜ਼ ਵੱਲੋਂ ਜਾਰੀ ਬਿਆਨ ਅਨੁਸਾਰ ਉਹਨਾਂ ਦੀ ਕੋਰੋਨਾ ਜਾਂਚ ਵੀ ਨੈਗੇਟਿਵ ਆਈ ਹੈ। 55 ਸਾਲਾ ਅਮਿਤ ਸ਼ਾਹ ਨੇ 2 ਅਗਸਤ ਨੂੰ ਟਵਿਟਰ ਜ਼ਰੀਏ ਦੇਸ਼ ਨੂੰ ਦੱਸਿਆ ਸੀ ਕਿ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਬਾਅਦ ਉਹਨਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਹਨਾਂ ਨੂੰ ਡਿਸਚਾਰਜ ਕੀਤਾ ਗਿਆ ਸੀ।