ਰਾਕੇਸ਼ ਟਿਕੈਤ ਦਾ ਸਵਾਲ, 'ਕੀ ਭਾਜਪਾ ਨੇ ਅਪਣੇ ਮੈਨੀਫੈਸਟੋ ਵਿਚ ਸਭ ਵੇਚਣ ਦਾ ਐਲਾਨ ਕੀਤਾ ਸੀ?'

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨ ਦੇ ਨਾਲ ਨਾਲ ਇਹ ਅੰਦੋਲਨ ਦੇਸ਼ ਨੂੰ ਬਚਾਉਣ ਦੀ ਇਕ ਲਹਿਰ ਵੀ ਹੈ।

Narendra Modi - Rakesh Tikait

 

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਬੀਤੇ ਦਿਨ ਭਾਜਪਾ ਸਾਸ਼ਤ ਹਿਮਾਚਲ ਪ੍ਰਦੇਸ਼ ਵਿਚ ਪਹੁੰਚੇ। ਇੱਥੇ ਉਹਨਾਂ ਨੇ ਸੋਲਨ ਵਿਚ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਹਨਾਂ ਨੇ ਸੱਤਾਧਾਰੀ ਮੋਦੀ ਸਰਕਾਰ ਖਿਲਾਫ਼ ਤਿੱਖੇ ਹਮਲੇ ਬੋਲੇ।

ਹੋਰ ਪੜ੍ਹੋ: ਯਾਦਦਾਸ਼ਤ ਨੂੰ ਤੇਜ਼ ਕਰਦਾ ਹੈ ਹਰਾ ਮਟਰ, ਦਿਲ ਦੇ ਰੋਗੀਆਂ ਲਈ ਵੀ ਹੈ ਫ਼ਾਇਦੇਮੰਦ

ਉਹਨਾਂ ਕਿਹਾ ਜੇ ਕੇਂਦਰ ਵਿਚ ਕਿਸੇ ਸਿਆਸੀ ਧਿਰ ਦੀ ਸਰਕਾਰ ਹੁੰਦੀ ਤਾਂ ਕਿਸਾਨਾਂ ਦੀ ਗੱਲ ਜ਼ਰੂਰ ਸੁਣਦੀ ਪਰ ਇਸ ਸਰਕਾਰ ਨੂੰ ਦੇਸ਼ ਦੀਆਂ ਵੱਡੀਆਂ-ਵੱਡੀਆਂ ਕੰਪਨੀਆਂ ਚਲਾ ਰਹੀਆਂ ਹਨ। ਇਹ ਦੇਸ਼ ਦੇ ਵੱਡੇ ਘਰਾਣਿਆਂ ਦੀ ਸਰਕਾਰ ਹੈ। ਇਸ ਲਈ ਮੋਦੀ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਨਹੀਂ ਹੈ।ਉਹਨਾਂ ਕਿਹਾ ਕੇਂਦਰ ਸਰਕਾਰ ਦੇਸ਼ ਦੀਆਂ ਸਰਕਾਰੀ ਸੰਪਤੀਆਂ ਨੂੰ ਵੇਚਣ ਦਾ ਕੰਮ ਕਰ ਰਹੀ ਹੈ। ਕੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਇਹ ਅਪਣੇ ਚੋਣ ਮੈਨੀਫੈਸਟੋ ਵਿਚ ਦੱਸਿਆ ਸੀ?

ਹੋਰ ਪੜ੍ਹੋ: ਗੁਰਨਾਮ ਚੜੂਨੀ ਨੇ ਕਿਸਾਨਾਂ ਤੋਂ ਮੰਗੇ ਸੁਝਾਅ, ਕਿਹਾ "ਕਦੋਂ ਤੱਕ ਸਿਰ ਪੜਵਾਉਂਦੇ ਰਹਾਂਗੇ?

ਟਿਕੈਤ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨ ਦੇ ਨਾਲ ਨਾਲ ਇਹ ਅੰਦੋਲਨ ਦੇਸ਼ ਨੂੰ ਬਚਾਉਣ ਦੀ ਇਕ ਲਹਿਰ ਵੀ ਹੈ। ਇਸ ਦਾ ਇਹ ਮਤਲਬ ਨਹੀਂ ਹੈ ਕਿ ਜੇ ਪੰਜਾਬ ਦੇ ਲੋਕ ਇਸ ਅੰਦੋਲਨ ਵਿਚ ਆਉਂਦੇ ਹਨ ਤਾਂ ਉਹਨਾਂ ਨੂੰ ਖਾਲਿਸਤਾਨੀ ਕਿਹਾ ਜਾਣਾ ਚਾਹੀਦਾ ਹੈ ਅਤੇ ਜੇ ਮੁਸਲਮਾਨ ਆਉਂਦੇ ਹਨ ਤਾਂ ਉਹਨਾਂ ਨੂੰ ਪਾਕਿਸਤਾਨੀ ਕਿਹਾ ਜਾਣਾ ਚਾਹੀਦਾ ਹੈ।

ਹੋਰ ਪੜ੍ਹੋ: ਦੇਸ਼ 'ਤੇ ਸਰਕਾਰੀ ਤਾਲਿਬਾਨੀਆਂ ਦਾ ਕਬਜ਼ਾ- ਰਾਕੇਸ਼ ਟਿਕੈਤ

ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ। ਹੁਣ ਸਾਲ 2022 ਤੋਂ ਕਿਸਾਨ ਆਪਣੀ ਫਸਲ ਦੁੱਗਣੀ ਕੀਮਤ ’ਤੇ ਹੀ ਵੇਚਣਗੇ। ਸਰਕਾਰ ਇਸ ਦਾ ਪ੍ਰਬੰਧ ਕਰੇ। ਉਹਨਾਂ ਕਿਹਾ ਅਸੀਂ ਅਗਲੇ ਸਾਲ ਜਨਵਰੀ ਮਹੀਨੇ ਤੋਂ ਆਪਣੀ ਫਸਲ ਸਿਰਫ ਦੁੱਗਣੀ ਕੀਮਤ ’ਤੇ ਵੇਚਾਂਗੇ ਨਹੀਂ ਤਾਂ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਝੂਠ ਬੋਲ ਰਹੇ ਹਨ।