ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾਇਆ ਗਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਾਮਲੇ ਦੀ ਜਾਂਚ ਲਈ ਪ੍ਰਬੰਧਕ ਕਮੇਟੀ ਵਲੋਂ ਬਣਾਈ ਗਈ 5 ਮੈਂਬਰੀ ਕਮੇਟੀ

Jathedar Ranjit Singh

ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਤੋਂ ਸਾਰੀਆਂ ਸਹੂਲਤਾਂ ਵਾਪਸ ਲੈ ਲਈਆਂ ਗਈਆਂ ਹਨ। ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਵਲੋਂ ਜਾਰੀ ਲਿਖਤੀ ਪੱਤਰ ਅਨੁਸਾਰ ਡਾ. ਗੁਰਵਿੰਦਰ ਸਿੰਘ ਸਮਰਾ ਵਲੋਂ ਦਿੱਤੇ ਪੈਸਿਆਂ ਦੀ ਭੇਟਾ ਦੇ ਲੱਗੇ ਦੋਸ਼ਾਂ ’ਚ ਜਥੇਦਾਰ ਰਣਜੀਤ ਸਿੰਘ ਸਮਰਾ ਦਾ ਨਾਂ ਆਉਣ ਕਾਰਨ ਸਾਰੇ ਅਹੁਦਿਆਂ ਤੋਂ ਹਟਾਇਆ ਗਿਆ ਹੈ।

ਇਨ੍ਹਾਂ ਦੋਸ਼ਾਂ ਕਾਰਨ ਸੰਗਤਾਂ ਵਿਚ ਗ਼ਲਤ ਪ੍ਰਭਾਵ ਜਾ ਰਿਹਾ ਸੀ। ਮਾਮਲੇ ਦੀ ਜਾਂਚ ਲਈ ਪ੍ਰਬੰਧਕ ਕਮੇਟੀ ਵਲੋਂ 5 ਮੈਂਬਰੀ ਕਮੇਟੀ ਬਣਾਈ ਗਈ ਹੈ ਅਤੇ ਪੰਜ ਪਿਆਰਿਆਂ ਅੱਗੇ ਵੀ ‘ਜਥੇਦਾਰ’ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
 ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਿਹਾ ਗਿਆ ਕਿ ਜਦੋਂ ਤਕ ਉਹ ਨਿਰਦੋਸ਼ ਸਾਬਿਤ ਨਹੀਂ ਹੋ ਜਾਂਦੇ, ਉਦੋਂ ਤਕ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਮਿਲੇ ਕਿਸੇ ਵੀ ਅਹੁਦੇ ਦੀ ਵਰਤੋਂ ਨਹੀਂ ਕਰ ਸਕਦੇ।