Jammu Kashmir News: ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਠਭੇੜ ਜਾਰੀ, 3 ਅਤਿਵਾਦੀ ਮਾਰੇ ਜਾਣ ਦੀ ਸੰਭਾਵਨਾ

ਏਜੰਸੀ

ਖ਼ਬਰਾਂ, ਰਾਸ਼ਟਰੀ

Jammu Kashmir News: ਚਿਨਾਰ ਕੋਰ ਨੇ ਕਿਹਾ- ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਮਾਛਿਲ ਅਤੇ ਕੁਪਵਾੜਾ ਵਿੱਚ ਆਪਰੇਸ਼ਨ ਜਾਰੀ ਰੱਖ ਰਹੀ ਹੈ।

Encounter continues between security forces and terrorists, 3 terrorists are likely to be killed

 

Jammu Kashmir News: ਜੰਮੂ-ਕਸ਼ਮੀਰ 'ਚ ਬੁੱਧਵਾਰ ਅਤੇ ਵੀਰਵਾਰ ਨੂੰ ਵੱਖ-ਵੱਖ ਥਾਵਾਂ 'ਤੇ ਤਿੰਨ ਮੁਕਾਬਲੇ ਹੋਏ। ਰਾਜੌਰੀ 'ਚ ਵੀਰਵਾਰ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਖਵਾਸ ਤਹਿਸੀਲ ਦੇ ਲਾਠੀ-ਦਰਦੀਆ ਇਲਾਕੇ 'ਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲੀ ਸੀ।

ਚਿਨਾਰ ਕੋਰ ਨੇ ਕਿਹਾ- ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਮਾਛਿਲ ਅਤੇ ਕੁਪਵਾੜਾ ਵਿੱਚ ਆਪਰੇਸ਼ਨ ਜਾਰੀ ਰੱਖ ਰਹੀ ਹੈ। ਜਵਾਨਾਂ ਦੀ ਗੋਲੀਬਾਰੀ 'ਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੰਭਾਵਨਾ ਹੈ।

ਮੁਕਾਬਲੇ ਵਾਲੀ ਥਾਂ 'ਤੇ 2-3 ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਹਾਲਾਂਕਿ, ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਟਰੇਸਰ ਰਾਊਂਡ ਤੋਂ ਕੁਝ ਗੋਲੀਆਂ ਵੀ ਚਲਾਈਆਂ। ਅੱਤਵਾਦੀਆਂ ਦੀ ਤਲਾਸ਼ ਅਜੇ ਵੀ ਜਾਰੀ ਹੈ।

ਇਸ ਤੋਂ ਪਹਿਲਾਂ ਬੁੱਧਵਾਰ (28 ਅਗਸਤ) ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਤੰਗਧਾਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਸੀ। ਦੇਰ ਰਾਤ 57 ਰਾਸ਼ਟਰੀ ਰਾਈਫਲਜ਼ (ਆਰ.ਆਰ.) ਦੇ ਜਵਾਨਾਂ ਨੇ ਕੁਪਵਾੜਾ ਦੇ ਮਾਛਿਲ ਸੈਕਟਰ 'ਚ 3-4 ਅੱਤਵਾਦੀਆਂ ਨੂੰ ਦੇਖਿਆ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਦੋਵਾਂ ਥਾਵਾਂ 'ਤੇ ਸਰਚ ਆਪਰੇਸ਼ਨ ਜਾਰੀ ਹੈ।