Delhi News : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਪਰਦਾਇਕ ਸਮੂਹਾਂ ਨਾਲ ਮੀਟਿੰਗ ਕੀਤੀ
Delhi News : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਪ੍ਰਕਾਸ਼ ਪੁਰਬ 'ਤੇ ਮੀਟਿੰਗ ਹੋਈ
Delhi News in Punjabi : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਪਰਦਾਇਕ ਸਮੂਹਾਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਕੀਤੀ ਗਈ ਹੈ।
ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਚਰਨ ਸਿੰਘ ਗਰੇਵਾਲ ਅਤੇ ਪਟਨਾ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਸੋਹੀ, ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਨਾਂਦੇੜ ਸਾਹਿਬ ਤੋਂ ਜਸਵੰਤ ਸਿੰਘ ਬੌਬੀ, ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਸਾਬਕਾ ਸੰਸਦ ਮੈਂਬਰ ਤ੍ਰਿਲੋਚਨ ਸਿੰਘ ਅਤੇ ਰੇਲਵੇ ਅਧਿਕਾਰੀ ਮੌਜੂਦ ਸਨ। ਨਾਂਦੇੜ ਸਾਹਿਬ, ਦਿੱਲੀ ਸਰਕਾਰ ਤੇ ਰਾਜ ਸਭਾ ਮੈਂਬਰ ਸਾਹਨੀ, ਰੇਲਵੇ ਅਧਿਕਾਰੀਆਂ ਨੇ ਵੀ ਮੀਟਿੰਗ ’ਚ ਹਾਜ਼ਰੀ ਲਗਾਈ ਗਈ।
ਇਸ ਮੀਟਿੰਗ ਵਿੱਚ, ਪੰਜਾਬ ਅਤੇ ਹੋਰ ਰਾਜਾਂ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਨਾਲ ਸਬੰਧਤ ਸਥਾਨਾਂ ਲਈ ਰੇਲ ਗੱਡੀਆਂ ਚਲਾਉਣ ਅਤੇ ਰੇਲਵੇ ਸਟੇਸ਼ਨਾਂ ਨੂੰ ਕਿਵੇਂ ਬਿਹਤਰ ਬਣਾਇਆ ਜਾਵੇ, ਇਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੀਆਂ ਸੰਸਥਾਵਾਂ ਦੇ ਲੋਕਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।
(For more news apart from Union Minister of State Ravneet Singh Bittu holds meeting with communal groups News in Punjabi, stay tuned to Rozana Spokesman)