Drone Show: ਡਰੋਨਾਂ ਨੇ ਅਸਮਾਨ 'ਚ ਬਣਾਇਆ UNITY ਸਟੈਚੂ, ਪੀਐੱਮ ਮੋਦੀ ਨੇ ਸ਼ੇਅਰ ਕੀਤੀਆਂ ਤਸਵੀਰਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਅਤੇ 30 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ।

Drones created the UNITY statue in the sky

 

ਗੁਜਰਾਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਅਤੇ 30 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। ਉੱਥੇ ਉਹ 29,600 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਇੱਕ ਬਿਆਨ ਵਿਚ ਕਿਹਾ ਕਿ ਇਸ ਦੌਰਾਨ ਉਹ ਵੀਰਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ 36ਵੀਆਂ ਰਾਸ਼ਟਰੀ ਖੇਡਾਂ ਦੀ ਸ਼ੁਰੂਆਤ ਵੀ ਕਰਨਗੇ। ਗੁਜਰਾਤ ਵਿਚ ਇਸ ਸਾਲ ਦੇ ਅੰਤ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਸੰਦਰਭ ਵਿਚ ਵੀ ਪ੍ਰਧਾਨ ਮੰਤਰੀ ਦਾ ਦੌਰਾ ਅਹਿਮ ਮੰਨਿਆ ਜਾ ਰਿਹਾ ਹੈ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਟੇਡੀਅਮ ਵਿਚ 36ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਬੁੱਧਵਾਰ ਸ਼ਾਮ ਨੂੰ ਅਹਿਮਦਾਬਾਦ ਦੇ ਸਾਬਰਮਤੀ ਰਿਵਰਫਰੰਟ 'ਤੇ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ ਸੀ। ਇਸ ਵਿਚ ਰਾਸ਼ਟਰੀ ਖੇਡਾਂ ਦੇ ਪ੍ਰਤੀਕ ਦੇ ਨਾਲ-ਨਾਲ ਸਟੈਚੂ ਆਫ ਯੂਨਿਟੀ ਦਾ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹੁਤ ਪ੍ਰਭਾਵਿਤ ਹੋਏ ਤੇ ਉਹਨਾਂ ਨੇ ਸਟੌਚੂ ਆਫ਼ ਯੂਨਿਟੀ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।