ਲੁਧਿਆਣਾ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 12 ਅਕਤੂਬਰ ਤੱਕ ਰਿਮਾਂਡ ’ਤੇ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਖ਼ਤ ਸੁਰੱਖਿਆ ਵਿਚਾਲੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 12 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ

Lawrence Bishnoi on police remand till 12 october

 

ਲੁਧਿਆਣਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਜੇਲ੍ਹ ਤੋਂ ਲੁਧਿਆਣਾ ਲਿਆਂਦਾ ਗਿਆ। ਸਖ਼ਤ ਸੁਰੱਖਿਆ ਵਿਚਾਲੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 12 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ। ਹਾਲਾਂਕਿ ਪੁਲਿਸ ਨੇ 14 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 13 ਦਿਨ ਦਾ ਰਿਮਾਂਡ ਹੀ ਦਿੱਤਾ।

ਦੱਸ ਦੇਈਏ ਕਿ ਜ਼ਿਲ੍ਹੇ ਦੇ ਥਾਣਾ ਮਿਹਰਬਾਨ ਵਿਚ 2017 ਵਿਚ ਹੋਏ ਕਤਲ ਕੇਸ ਵਿਚ ਲਾਰੈਂਸ ਬਿਸ਼ਨੋਈ ਨਾਮਜ਼ਦ ਹੈ। ਇਸ ਸਬੰਧੀ ਪੁੱਛਗਿੱਛ ਲਈ ਪੁਲਿਸ ਨੂੰ ਰਿਮਾਂਡ ਦਿੱਤਾ ਗਿਆ ਹੈ। ਲਾਰੈਂਸ ਦੀ ਪੇਸ਼ੀ ਤੋਂ ਸਮੇਂ ਸੁਰੱਖਿਆ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਨੇ ਅਦਾਲਤੀ ਕੰਪਲੈਕਸ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਸੀ ਅਤੇ ਥਾਂ-ਥਾਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।