ਰਿਸ਼ਤੇ ਹੋਏ ਸ਼ਰਮਸਾਰ, ਬਾਪ ਨੇ ਆਪਣੀ ਹੀ 11 ਸਾਲਾ ਧੀ ਨਾਲ ਕੀਤਾ ਬਲਾਤਕਾਰ
ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ
ਨਾਗਾਓਂ: ਅਸਮ ਦੇ ਨਾਗਾਓਂ ਜ਼ਿਲ੍ਹੇ ਵਿਚ ਇੱਕ ਵਿਅਕਤੀ ਨੂੰ ਆਪਣੀ 11 ਸਾਲਾ ਧੀ ਨਾਲ ਕਈ ਵਾਰ ਬਲਾਤਕਾਰ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸ ਨੇ ਦੱਸਿਆ ਕਿ ਬਲਾਤਕਾਰ ਦੀ ਆਖ਼ਰੀ ਘਟਨਾ 20 ਸਤੰਬਰ ਨੂੰ ਕਚੂਆ ਥਾਣਾ ਖੇਤਰ ਦੇ ਲੌਂਗਜਾਪ ਸਥਿਤ ਮੁਲਜ਼ਮ ਦੇ ਘਰ 'ਚ ਵਾਪਰੀ ਸੀ।
ਇਕ ਪੁਲਿਸ ਅਧਿਕਾਰੀ ਨੇ ਦੱਸਿਆ, ''ਜੁਰਮ ਕਰਨ ਤੋਂ ਬਾਅਦ ਦੋਸ਼ੀ ਪਿਤਾ ਘਰੋਂ ਭੱਜ ਗਿਆ। ਸਾਰੀ ਘਟਨਾ ਸੁਣ ਕੇ ਜਦੋਂ ਲੜਕੀ ਦੀ ਮਾਂ ਨੇ ਸਥਾਨਕ ਲੋਕਾਂ ਨਾਲ ਸੰਪਰਕ ਕੀਤਾ ਤਾਂ ਕਿਸੇ ਨੇ ਉਸ ਵੱਲ ਧਿਆਨ ਨਹੀਂ ਦਿੱਤਾ।'' ਉਨ੍ਹਾਂ ਦੱਸਿਆ ਕਿ ਔਰਤ ਨੇ 27 ਸਤੰਬਰ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਉਸ ਨੇ ਕਿਹਾ, “ਪੁਲਿਸ ਤੁਰੰਤ ਹਰਕਤ ਵਿਚ ਆ ਗਈ ਅਤੇ ਦੋਸ਼ੀ ਵਿਅਕਤੀ ਨੂੰ ਉਸੇ ਦਿਨ ਗ੍ਰਿਫ਼ਤਾਰ ਕਰ ਲਿਆ।” ਲੜਕੀ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਤੀ ਨੇ ਪਹਿਲਾਂ ਵੀ ਉਸ ਦੀ ਬੇਟੀ ਨਾਲ ਬਲਾਤਕਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਪਰ ਉਹ ਜਮਾਨਤ ’ਤੇ ਜੇਲ੍ਹ ਤੋਂ ਬਾਹਰ ਆ ਗਿਆ ਸੀ। ਮੁਲਜ਼ਮ ਨੂੰ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।