ਏਜੰਸੀ ਨੂੰ ਮਿਲੀ ਧਮਕੀ ਭਰੀ ਚਿੱਠੀ, ਮੋਦੀ, ਵਿਰਾਟ ਕੋਹਲੀ, ਅਮਿਤ ਸ਼ਾਹ ਸਣੇ ਕਈਂ ਦਿਗਜ਼ ਨਿਸ਼ਾਨੇ 'ਤੇ!
ਭਾਰਤੀ ਅਤੇ ਬੰਗਲਾਦੇਸ਼ ਦੇ ਵਿਚ ਟੀ20 ਸੀਰੀਜ਼ ਦਾ ਪਹਿਲਾ ਮੁਕਾਬਲਾ ਦਿੱਲੀ ਦੇ ਅਰੁਣ ਜੇਤਲੀ...
ਨਵੀਂ ਦਿੱਲੀ: ਭਾਰਤੀ ਅਤੇ ਬੰਗਲਾਦੇਸ਼ ਦੇ ਵਿਚ ਟੀ20 ਸੀਰੀਜ਼ ਦਾ ਪਹਿਲਾ ਮੁਕਾਬਲਾ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾਣਾ ਹੈ। ਦਿੱਲੀ ਪੁਲਿਸ ਨੂੰ ਭਾਰਤੀ ਕ੍ਰਿਕਟ ਟੀਮ ਦੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੂੰ ਇਕ ਗੁੰਮਨਾਮ ਚਿੱਠੀ ਮਿਲੀ ਹੈ। ਉਨ੍ਹਾਂ ਹਸਤੀਆਂ ਦੇ ਨਾਮ ਸ਼ਾਮਲ ਹਨ ਜਿਨ੍ਹਾਂ ਨੂੰ ਜਾਨ ਦਾ ਖ਼ਤਰਾ ਹੋ ਸਕਦਾ ਹੈ। ਇਸ ਲਿਸਟ ਵਿਚ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਦਾ ਨਾਮ ਵੀ ਸ਼ਾਮਲ ਹੈ। ਦਿੱਲੀ ਪੁਲਿਸ ਦੇ ਸੂਤਰਾਂ ਦੇ ਮੁਤਾਬਿਕ ਜੋ ਪੱਤਰ ਮਿਲਿਆ ਹੈ।
ਉਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਸਮੇਤ ਕਈ ਦਿਗਜ਼ਾਂ ਦੇ ਨਾਮ ਸ਼ਾਮਲ ਹਨ। ਭਾਰਤੀ ਕ੍ਰਿਕਟ ਦੇ ਕਪਤਾਨ ਵਿਰਾਟ ਕੋਹਲੀ ਦਾ ਵੀ ਨਾਮ ਇਸ ਲਿਸਟ ਵਿਚ ਸ਼ਾਮਲ ਹੈ। ਇਸ ਚਿੱਠੀ ਨੂੰ ਐਨਆਈਏ ਨੇ ਇਸ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੂੰ ਭੇਜ ਦਿੱਤੀ ਹੈ।
ਬੀਸੀਸੀਆਈ ਟੀਮ ਦੀ ਸੁਰੱਖਿਆ ਨੂੰ ਲੈ ਕੇ ਕਾਫ਼ੀ ਗੰਭੀਰ ਹੈ। ਬੰਗਲਾਦੇਸ਼ ਦੇ ਵਿਰੁੱਧ ਦਿੱਲੀ ਵਿਚ ਖੇਡੇ ਜਾਣ ਵਾਲੇ ਪਹਿਲੇ ਟੀ-20 ਮੁਕਾਬਲੇ ਉਤੇ ਯਕੀਨ ਹੋਣ ਤੋਂ ਬਾਅਦ ਹੀ ਬੋਰਡ ਮੈਚ ਕਰਾਉਣ ‘ਤੇ ਫ਼ੈਸਲਾ ਲਵੇਗਾ। ਇਕ ਗੁੰਮਨਾਮ ਚਿੱਠੀ ਵਿਚ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਆਲ ਇੰਡੀਆ ਲਸ਼ਕਰ ਜੋ ਕੇਰਲ ਦੇ ਕੋਝੀਕੋਡ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।
ਇਸ ਗਰੁੱਪ ਵੱਲੋਂ ਕਪਤਾਨ ਵਿਰਾਟ ਕੋਹਲੀ ਅਤੇ ਮਸ਼ਹੂਰ ਰਾਜਨੇਤਾ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਹਾਲਾਂਕਿ ਇਸ ਚਿੱਠੀ ਨੂੰ ਲੈ ਕੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਨਾਲ ਡਰ ਪੈਦਾ ਕਰਨ ਲਈ ਵੀ ਜਾਰੀ ਕੀਤਾ ਜਾ ਸਕਦਾ ਹੈ। ਇਸ ਲਿਸਟ ਵਿਚ ਦੇਸ਼ ਦੇ ਦਿਗਜ਼ ਲੋਕਾਂ ਦੇ ਨਾਮ ਹਨ। ਲਿਹਾਜਾ ਸੁਰੱਖਿਆ ਜਾਂਚ ਏਜੰਸੀ ਇਸਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ।