ਦਿੱਲੀ ਸਰਕਾਰ ਵੱਧਦੇ ਪ੍ਰਦੂਸ਼ਣ ਨੂੰ ਪਾਏਗੀ ਨਕੇਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁੱਖ ਮੰਤਰੀ ਨੇ ਦਿੱਲੀ ਨਿਵਾਸੀਆਂ ਤੋਂ ਮੰਗਿਆ ਸਹਿਯੋਗ

Arvind kejariwal

ਨਵੀਂ ਦਿੱਲੀ: ਰਾਜਧਾਨੀ ਦਿੱਲੀ ਇਸ ਸਮੇਂ ਪ੍ਰਦੂਸ਼ਣ ਦੀ ਸਮੱਸਿਆ ਨਾਲ ਦੋ ਚਾਰ ਹੋ ਰਹਿ ਹੈ, ਦਿੱਲੀ ਸਰਕਾਰ ਨੇ ਵੱਧ ਰਹੇ ਨੂੰ ਦਿੱਲੀ ਵਾਸੀਆਂ ਦੇ ਸਹਿਯੋਗ ਨਾਲ ਕੰਟਰੋਲ ਕਰਨ ਲਈ ਇੱਕ ਐਪ ਲਿਆਂਦੀ ਹੈ .। ਜਿਸਦੇ ਇਸਤੇਮਾਲ ਨਾਲ ਵੱਧਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਕਦਮ ਚੁੱਕਿਆ ਹੈ । ਕੇਜਰੀਵਾਲ ਨੇ ਵੀਰਵਾਰ  'ਗ੍ਰੀਨ ਦਿੱਲੀ' ਮੋਬਾਇਲ ਐਪ ਲਾਂਚ ਕੀਤੀ ਹੈ। ਇਸ ਮੋਬਾਇਲ ਐਪ ਦੇ ਇਸਤੇਮਾਲ ਨਾਲ ਲੋਕ ਪ੍ਰਦੂਸ਼ਣ ਫੈਲਾਉਣ ਵਾਲੀਆਂ ਗਤੀ ਵਿਧੀਆਂ ਦੀ ਜਾਣਕਾਰੀ ਸਰਕਾਰ ਨੂੰ ਦੇ ਸਕਣਗੇ।