ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਹੋਈ ਕੋਰੋਨਾ ਪਾਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਕਿਹਾ ਕਿ ਜਿਹੜੇ ਮੇਰੇ ਸੰਪਰਕ ਵਿਚ ਆਏ ਹਨ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ

Smriti Irani

ਨਵੀਂ ਦਿੱਲੀ : ਕੇਂਦਰੀ ਮਹਿਲਾ ਭਲਾਈ ਅਤੇ ਕੱਪੜਾ ਮੰਤਰੀ ਸਮ੍ਰਿਤੀ ਇਰਾਨੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਇਸ ਸਬੰਧੀ ਉਨ੍ਹਾਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੇਰੇ ਸੰਪਰਕ ਵਿਚ ਆਏ ਹਨ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਬਿਹਾਰ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕੀਤਾ ਸੀ। ਇਸ ਤੋਂ ਪਹਿਲਾਂ ਵੈਂਕਈਆ ਨਾਇਡੂ, ਅਮਿਤ ਸ਼ਾਹ, ਨਿਤਿਨ ਗਡਕਰੀ, ਮਨੀਸ਼ ਸਿਸੋਦੀਆ, ਧਰਮਿੰਦਰ ਪ੍ਰਧਾਨ, ਸ਼੍ਰੀਪਦ ਨਾਇਕ, ਰਾਮਦਾਸ ਅਠਾਵਲੇ, ਮੁਲਾਇਮ ਸਿੰਘ ਯਾਦਵ, ਅਤੇ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਤਿਕੰਤ ਦਾਸ ਵੀ ਕੋਰੋਨਾ ਨਾਲ ਪਾਜ਼ੇਟਿਵ ਮਿਲੇ ਸਨ।