1984 ਸਿੱਖ ਕਤਲੇਆਮ ਦੇ ਆਰੋਪੀ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ 'ਚ ਦਿੱਤੀ ਥਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

1984 ਸਿੱਖ ਕਤਲੇਆਮ ਦੇ ਆਰੋਪੀ ਜਗਦੀਸ਼ ਟਾਈਟਲਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਵਿਚ ਥਾਂ ਦਿੱਤੀ ਗਈ ਹੈ।

Jagdish Tytler

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਆਰੋਪੀ ਜਗਦੀਸ਼ ਟਾਈਟਲਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਵਿਚ ਥਾਂ ਦਿੱਤੀ ਗਈ ਹੈ। ਵੀਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਟਾਈਟਲਰ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਵਿਚ ਸ਼ਾਮਲ ਕੀਤਾ ਹੈ। ਜਗਦੀਸ਼ ਟਾਈਟਲਰ ਦੇ ਨਾਲ ਹੀ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਜੇਪੀ ਅਗ੍ਰਵਾਲ, ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ, ਅਜੇ ਮਾਕਨ, ਕ੍ਰਿਸ਼ਨਾ ਤੀਰਥ, ਜਨਾਰਦਨ ਦਿਵੇਦੀ ਦਾ ਨਾਮ ਵੀ ਸ਼ਾਮਲ ਹੈ।

ਹੋਰ ਪੜ੍ਹੋ: 5 ਸਾਲ ਦੇ ਬੱਚੇ ਨੇ ਸ਼ਰਾਰਤ ਕੀਤੀ ਤਾਂ ਪ੍ਰਿੰਸੀਪਲ ਨੇ ਬਿਲਡਿੰਗ ਤੋਂ ਉਲਟਾ ਲਟਕਾਇਆ, ਮਾਮਲਾ ਦਰਜ

ਕਾਂਗਰਸ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਦਿੱਲੀ ਕਾਂਗਰਸ ਕਾਰਜਕਾਰੀ ਕਮੇਟੀ ਦੇ 87 ਨਾਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 37 ਸਥਾਈ ਮੈਂਬਰ ਹਨ। ਦੱਸ ਦਈਏ ਕਿ ਸੱਜਣ ਕੁਮਾਰ ਤੋਂ ਬਾਅਦ ਜਗਦੀਸ਼ ਟਾਈਟਲਰ ਕਾਂਗਰਸ ਦੇ ਅਜਿਹੇ ਵੱਡੇ ਆਗੂ ਹਨ ਜਿਨ੍ਹਾਂ ਦਾ ਨਾਮ 1984 ਦੇ ਆਰੋਪੀਆਂ ਵਿਚ ਲਿਆ ਜਾਂਦਾ ਹੈ।

ਹੋਰ ਪੜ੍ਹੋ: ਲਲਿਤਪੁਰ ਵਿਖੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪ੍ਰਿਯੰਕਾ ਗਾਂਧੀ

ਸੱਜਣ ਕੁਮਾਰ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਫਿਲਹਾਲ ਉਹ ਜੇਲ੍ਹ ਵਿਚ ਹਨ। ਜਗਦੀਸ਼ ਟਾਈਟਲਰ ਦੇ ਮਾਮਲੇ ਵਿਚ ਸੀਬੀਆਈ ਨੇ 2007, 2009 ਅਤੇ 2014 ਵਿਚ ਕਲੋਜ਼ਰ ਰਿਪੋਰਟ ਫਾਈਲ ਕੀਤੀ ਸੀ ਪਰ ਦਿੱਲੀ ਦੀ ਕੜਕੜਡੂਮਾ ਕੋਰਟ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਖਾਰਜ ਕਰ ਦਿੱਤਾ ਸੀ।

ਹੋਰ ਪੜ੍ਹੋ: ਜੇ ਸੜਕਾਂ ਖੁੱਲ੍ਹੀਆਂ ਤਾਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ- ਰਾਕੇਸ਼ ਟਿਕੈਤ

ਸਿੱਖ ਕਤਲੇਆਮ ਵਿਚ ਅਪਣੇ ਪਤੀ ਨੂੰ ਗੁਆਉਣ ਵਾਲੀ ਲਖਵਿੰਦਰ ਕੌਰ ਦੀ ਅਰਜ਼ੀ ’ਤੇ ਅਦਾਲਤ ਨੇ ਇਹ ਫੈਸਲਾ ਸੁਣਾਇਆ ਸੀ। ਅਦਾਲਤ ਨੇ ਸੀਬੀਆਈ ਨੂੰ ਮਾਮਲੇ ਦੀ ਜਾਂਚ ਜਾਰੀ ਰੱਖਣ ਦਾ ਆਦੇਸ਼ ਦਿੱਤਾ ਸੀ।