ਜੇ ਸੜਕਾਂ ਖੁੱਲ੍ਹੀਆਂ ਤਾਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ- ਰਾਕੇਸ਼ ਟਿਕੈਤ
ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਕਿਤੇ ਵੀ ਅਪਣੀ ਫਸਲ ਵੇਚ ਸਕਦੇ ਹਨ ਤਾਂ ਅਸੀਂ ਆਪਣੀਆਂ ਫਸਲਾਂ ਵੇਚਣ ਲਈ ਸੰਸਦ ਜਾਵਾਂਗੇ।
ਨਵੀਂ ਦਿੱਲੀ: ਗਾਜ਼ੀਪੁਰ ਅਤੇ ਟਿਕਰੀ ਤੋਂ ਦਿੱਲੀ ਜਾਣ ਵਾਲਾ ਰਸਤਾ ਖੋਲ੍ਹਿਆ ਜਾ ਰਿਹਾ ਹੈ। ਪੁਲਿਸ ਨੇ ਦੋਵੇਂ ਥਾਵਾਂ ਤੋਂ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਸਬੰਧੀ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ ਆਇਆ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਕਿਤੇ ਵੀ ਅਪਣੀ ਫਸਲ ਵੇਚ ਸਕਦੇ ਹਨ ਤਾਂ ਅਸੀਂ ਆਪਣੀਆਂ ਫਸਲਾਂ ਵੇਚਣ ਲਈ ਸੰਸਦ ਜਾਵਾਂਗੇ।
ਹੋਰ ਪੜ੍ਹੋ: ਇਨਕਮ ਟੈਕਸ ਵਿਭਾਗ ਨੇ ਮਾਰਿਆ ਲੁਧਿਆਣਾ ਤੇ ਅੰਮ੍ਰਿਤਸਰ ਦੀਆਂ ਡ੍ਰਾਈ ਫਰੂਟ ਕੰਪਨੀਆਂ 'ਤੇ ਛਾਪਾ
ਕਿਸਾਨ ਆਗੂ ਨੇ ਕਿਹਾ, “ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਫ਼ਸਲ ਕਿਤੇ ਵੀ ਵੇਚ ਸਕਦੇ ਹਨ। ਜੇਕਰ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ। ਪਹਿਲਾਂ ਸਾਡੇ ਟਰੈਕਟਰ ਦਿੱਲੀ ਜਾਣਗੇ। ਅਸੀਂ ਰਸਤਾ ਨਹੀਂ ਰੋਕਿਆ ਹੈ ਅਤੇ ਰੋਡ ਜਾਮ ਕਰਨਾ ਸਾਡੇ ਵਿਰੋਧ ਦਾ ਹਿੱਸਾ ਨਹੀਂ”।
ਹੋਰ ਪੜ੍ਹੋ: ਕ੍ਰਿਕਟਰ ਦਿਨੇਸ਼ ਕਾਰਤਿਕ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਜੁੜਵਾ ਬੱਚਿਆਂ ਨੂੰ ਦਿੱਤਾ ਜਨਮ
ਇਸ ਤੋਂ ਬਾਅਦ ਕਿਸਾਨ ਆਗੂ ਨੇ ਟਵੀਟ ਕਰਦਿਆਂ ਕਿਹਾ, ‘ਦੇਸ਼ ਦਾ ਅੰਨਦਾਤਾ ਪਿਛਲੇ 11 ਮਹੀਨਿਆਂ ਤੋਂ ਲਗਾਤਾਰ ਸੜਕਾਂ 'ਤੇ ਬੈਠ ਕੈ ਆਪਣੇ ਹੱਕ ਮੰਗ ਰਿਹਾ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਅਤੇ ਦੇਸ਼ ਦੇ ਅੰਨਦਾਤਾ 'ਤੇ ਅੱਤਿਆਚਾਰ ਕਰ ਰਹੀ ਹੈ। ਗਰੀਬਾਂ ਦੀ ਰੋਟੀ 'ਤੇ ਵੀ ਪੂੰਜੀਪਤੀਆਂ ਦਾ ਕਬਜ਼ਾ ਹੋ ਗਿਆ ਹੈ’।
ਹੋਰ ਪੜ੍ਹੋ: ਟਿੱਕਰੀ ਬਾਰਡਰ ਤੋਂ ਹਟਾਏ ਜਾ ਰਹੇ ਨੇ ਸੀਮਿੰਟ ਅਤੇ ਲੋਹੇ ਦੇ ਬੈਰੀਕੇਡ
ਦੱਸ ਦਈਏ ਕਿ ਦਿੱਲੀ ਦੇ ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਦੇ ਧਰਨੇ ਵਾਲੀ ਥਾਂ ’ਤੇ ਲੱਗੇ ਬੈਰੀਕੇਡ ਹਟਾਏ ਜਾ ਰਹੇ ਹਨ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਸਰਕਾਰ ਵਲੋਂ ਆਦੇਸ਼ ਦਿੱਤਾ ਗਿਆ ਹੈ, ਇਸ ਲਈ ਉਹ ਬੈਰੀਕੇਡ ਖੋਲ੍ਹ ਰਹੇ ਹਨ।