ਟਾਇਰ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ।

photo

 

ਜੀਂਦ: ਹਰਿਆਣਾ ਦੇ ਜੀਂਦ ਦੇ ਪਿੰਡ ਝਾਂਝ ਕਲਾਂ ਨੇੜੇ ਬਣੀ ਟਾਇਰ ਫੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਲੱਗਣ ਕਾਰਨ ਫੈਕਟਰੀ ਅਤੇ ਆਸਪਾਸ ਦੇ ਚਾਰੇ ਪਾਸੇ ਕਾਲਾ ਧੂੰਆਂ ਫੈਲ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ। ਫੈਕਟਰੀ ਮਾਲਕ ਨੇ 12 ਤੋਂ 15 ਲੱਖ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵਿਨੋਦ ਨੇ ਜੀਂਦ ਦੇ ਨਰਵਾਣਾ ਰੋਡ ਪਿੰਡ ਝਾਂਝ ਕਲਾਂ ਨੇੜੇ ਟਾਇਰਾਂ ਦੇ ਤੇਲ ਦੀ ਫੈਕਟਰੀ ਲਗਾਈ ਹੋਈ ਹੈ। ਸ਼ਨੀਵਾਰ ਨੂੰ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਆਲੇ-ਦੁਆਲੇ ਦੇ ਇਲਾਕੇ ਵਿੱਚ ਕਲਾ ਦਾ ਧੂੰਆਂ ਫੈਲ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ।

ਜਦੋਂ ਤੱਕ ਅੱਗ ’ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਫੈਕਟਰੀ ਵਿੱਚ ਰੱਖੇ ਪੁਰਾਣੇ ਟਾਇਰ ਸੜ ਕੇ ਸੁਆਹ ਹੋ ਚੁੱਕੇ ਸਨ। ਮੌਕੇ ’ਤੇ ਮੌਜੂਦ ਫੈਕਟਰੀ ਮਾਲਕ ਵਿਨੋਦ ਨੇ ਦੱਸਿਆ ਕਿ ਫਿਲਹਾਲ ਫੈਕਟਰੀ ਕੰਮ ਨਹੀਂ ਕਰ ਰਹੀ ਅਤੇ ਵੱਡੀ ਮਾਤਰਾ ’ਚ ਪੁਰਾਣੇ ਟਾਇਰਾਂ ਦਾ ਸਟਾਕ ਪਿਆ ਹੈ। ਵਿਨੋਦ ਨੇ ਖਦਸ਼ਾ ਜਤਾਇਆ ਕਿ ਫੈਕਟਰੀ ਵਿੱਚ ਸ਼ਾਰਟ ਸਰਕਟ ਹੋ ਗਿਆ ਹੈ। ਜਿਸ ਕਾਰਨ ਫੈਕਟਰੀ ਨੂੰ ਅੱਗ ਲੱਗ ਗਈ। ਅੱਗ ਨਾਲ 12 ਤੋਂ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਫਿਲਹਾਲ ਥਾਣਾ ਸਦਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।