ਅਭਿਨੇਤਰੀ ਪੂਨਮ ਕੌਰ ਅਤੇ ਉਸਮਾਨੀਆ ਯੂਨੀਵਰਸਿਟੀ ਦੇ ਕਈ ਵਿਦਿਆਰਥੀਆਂ ਨੇ ਵੀ ਲਿਆ ਭਾਰਤ ਜੋੜੋ ਯਾਤਰਾ 'ਚ ਹਿੱਸਾ 

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਜ 20 ਕਿਲੋਮੀਟਰ ਦੀ ਦੂਰੀ ਤੈਅ ਕਰਨ ਦੀ ਉਮੀਦ ਹੈ

Actress Poonam Kaur And Rahul Gandhi In Bharat Jodo Yatra

 

ਹੈਦਰਾਬਾਦ - ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਯਾਤਰਾ’ ਤੇਲੰਗਾਨਾ ਦੇ ਮਹਿਬੂਬਨਗਰ ਸ਼ਹਿਰ ਦੇ ਧਰਮਪੁਰ ਤੋਂ ਸ਼ਨੀਵਾਰ ਨੂੰ ਮੁੜ ਸ਼ੁਰੂ ਹੋਈ ਅਤੇ 20 ਕਿਲੋਮੀਟਰ ਦੀ ਦੂਰੀ ਤੈਅ ਕਰਨ ਦੀ ਉਮੀਦ ਹੈ। ਕਾਂਗਰਸ ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਨਾਲ ਅੱਜ ਅਦਾਕਾਰਾ ਪੂਨਮ ਕੌਰ ਅਤੇ ਉਸਮਾਨੀਆ ਯੂਨੀਵਰਸਿਟੀ ਦੇ ਕੁਝ ਵਿਦਿਆਰਥੀ ਵੀ ਸਨ।

ਰਾਜ ਵਿਚ ਯਾਤਰਾ ਦਾ ਇਹ ਚੌਥਾ ਦਿਨ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਰਾਹੁਲ ਸ਼ਨੀਵਾਰ ਦੀ ਯਾਤਰਾ ਦੀ ਸਮਾਪਤੀ ਤੋਂ ਪਹਿਲਾਂ ਸ਼ਾਮ ਨੂੰ ਜਾਡਚੇਰਲਾ ਐਕਸ ਰੋਡ ਜੰਕਸ਼ਨ 'ਤੇ ਇਕ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਨਗੇ। ਸੂਤਰਾਂ ਮੁਤਾਬਕ ਯਾਤਰਾ ਸਵੇਰੇ 6.30 ਵਜੇ ਸ਼ੁਰੂ ਹੋਈ ਅਤੇ ਇਸ ਵਿਚ ਰਾਹੁਲ ਦੇ ਨਾਲ-ਨਾਲ ਕਈ ਕਾਂਗਰਸੀ ਨੇਤਾ ਵੀ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਅਭਿਨੇਤਰੀ ਪੂਨਮ ਕੌਰ ਅਤੇ ਉਸਮਾਨੀਆ ਯੂਨੀਵਰਸਿਟੀ ਦੇ ਕਈ ਵਿਦਿਆਰਥੀ ਵੀ ਪਦਯਾਤਰਾ ਵਿਚ ਰਾਹੁਲ ਨਾਲ ਸ਼ਾਮਲ ਹੋਏ।

ਸੂਤਰਾਂ ਮੁਤਾਬਕ 'ਭਾਰਤ ਜੋੜੋ ਯਾਤਰਾ' ਨੇ ਸ਼ੁੱਕਰਵਾਰ ਨੂੰ ਮਹਿਬੂਬਨਗਰ 'ਚ ਰਾਤ ਦੇ ਰੁਕਣ ਤੋਂ ਇਕ ਦਿਨ ਪਹਿਲਾਂ 23.3 ਕਿਲੋਮੀਟਰ ਦੀ ਦੂਰੀ ਤੈਅ ਕੀਤੀ।
ਇਹ ਯਾਤਰਾ 7 ਨਵੰਬਰ ਨੂੰ ਮਹਾਰਾਸ਼ਟਰ ਵਿਚ ਦਾਖਲ ਹੋਣ ਤੋਂ ਪਹਿਲਾਂ ਤੇਲੰਗਾਨਾ ਦੇ 9 ਲੋਕ ਸਭਾ ਅਤੇ 19 ਵਿਧਾਨ ਸਭਾ ਹਲਕਿਆਂ ਵਿਚੋਂ ਲੰਘਦੀ ਹੋਈ ਕੁੱਲ 375 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। 4 ਨਵੰਬਰ ਨੂੰ ਯਾਤਰਾ ਇੱਕ ਦਿਨ ਦਾ ਵਿਰਾਮ ਲਵੇਗੀ।

'ਭਾਰਤ ਜੋੜੋ ਯਾਤਰਾ' ਦੌਰਾਨ ਰਾਹੁਲ ਖੇਡਾਂ, ਵਪਾਰ ਅਤੇ ਮਨੋਰੰਜਨ ਖੇਤਰ ਦੀਆਂ ਸ਼ਖਸੀਅਤਾਂ ਦੇ ਨਾਲ-ਨਾਲ ਵੱਖ-ਵੱਖ ਭਾਈਚਾਰਿਆਂ ਦੇ ਬੁੱਧੀਜੀਵੀਆਂ ਅਤੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਰਾਹੁਲ ਤੇਲੰਗਾਨਾ ਦੇ ਧਾਰਮਿਕ ਸਥਾਨਾਂ, ਮਸਜਿਦਾਂ ਅਤੇ ਮੰਦਰਾਂ ਦਾ ਵੀ ਦੌਰਾ ਕਰਨਗੇ ਅਤੇ ਉੱਥੇ ਨਮਾਜ਼ ਅਦਾ ਕਰਨਗੇ। 

'ਭਾਰਤ ਜੋੜੋ ਯਾਤਰਾ' 7 ਸਤੰਬਰ ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ। ਤੇਲੰਗਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਨੇ ਕੇਰਲ, ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਵਿਚ ਪਦਯਾਤਰਾ ਕੀਤੀ ਸੀ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਨੇ ਯਾਤਰਾ ਦੇ ਤਾਲਮੇਲ ਲਈ 10 ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਹੈ।