Terrorist attack in Srinagar : ਸ੍ਰੀਨਗਰ ’ਚ ਅਤਿਵਾਦੀਆਂ ਨੇ ਕ੍ਰਿਕਟ ਖੇਡ ਰਹੇ ਪੁਲਿਸ ਇੰਸਪੈਕਟਰ ਨੂੰ ਗੋਲੀ ਮਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਸ਼ਮੀਰ ’ਚ ਸੁਰੱਖਿਆ ਸਖ਼ਤ ਕੀਤੀ ਗਈ

Srinagar

Terrorist attack in Srinagar : ਸ੍ਰੀਨਗਰ ਵਿਚ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਇਕ ਪੁਲਿਸ ਅਧਿਕਾਰੀ ਨੂੰ ਅਤਿਵਾਦੀਆਂ ਨੇ ਗੋਲੀ ਮਾਰ ਦਿਤੀ। ਹਮਲੇ ’ਚ ਉਹ ਗੰਭੀਰ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਕਸ਼ਮੀਰ ’ਚ ਸੁਰਖਿਆ ਸਖ਼ਤ ਕਰ ਦਿਤੀ ਗਈ ਹੈ। 

ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਇੰਸਪੈਕਟਰ ਮਸਰੂਰ ਅਹਿਮਦ ਵਾਨੀ ਈਦਗਾਹ ਮੈਦਾਨ ’ਚ ਸਥਾਨਕ ਬੱਚਿਆਂ ਨਾਲ ਕ੍ਰਿਕਟ ਖੇਡ ਰਿਹਾ ਸੀ ਜਦੋਂ ਅਤਿਵਾਦੀਆਂ ਨੇ ਉਸ ’ਤੇ ਗੋਲੀ ਚਲਾ ਦਿਤੀ। ਜ਼ਖ਼ਮੀ ਅਧਿਕਾਰੀ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦਸਿਆ ਕਿ ਡਾਕਟਰ ਵਾਨੀ ਦਾ ਇਲਾਜ ਕਰ ਰਹੇ ਹਨ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਕਸ਼ਮੀਰ ਜ਼ੋਨ ਪੁਲਿਸ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਹ ਜਾਣਕਾਰੀ ਦਿੰਦਿਆਂ ਦਸਿਆ, ‘‘ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਾਰਦਾਤ ’ਚ ਪਿਸਤੌਲ ਦੀ ਵਰਤੋਂ ਕੀਤੀ ਗਈ ਸੀ। ਇਲਾਕੇ ਦੀ ਘੇਰਾਬੰਦੀ ਕਰ ਦਿਤੀ ਗਈ ਹੈ।’’ ਪੁਲਿਸ ਨੇ ਦਸਿਆ ਕਿ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

 (For more news apart from Terrorist attack in Srinagar , stay tuned to Rozana Spokesman)