ਕਰਤਾਰਪੁਰ ਲਾਂਘੇ ਨੂੰ ਲੈ ਕੇ ਫ਼ੌਜ ਮੁਖੀ ਜਨਰਲ ਬਿਪਨ ਰਾਵਤ ਦਾ ਵੱਡਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਭਾਵੇਂ ਕਿ ਵਿਸ਼ਵ ਭਰ ਦੇ ਸਿੱਖਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਪਰ ਇਸੇ ਦੌਰਾਨ ਭਾਰਤੀ ਫ਼ੌਜ ਦੇ...

Army Cheif Bipan Rawat

ਨਵੀਂ ਦਿੱਲੀ (ਭਾਸ਼ਾ) : ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਭਾਵੇਂ ਕਿ ਵਿਸ਼ਵ ਭਰ ਦੇ ਸਿੱਖਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਪਰ ਇਸੇ ਦੌਰਾਨ ਭਾਰਤੀ ਫ਼ੌਜ ਦੇ ਮੁਖੀ ਜਨਰਲ ਬਿਪਨ ਰਾਵਤ ਨੇ ਵੱਡਾ ਬਿਆਨ ਦਿਤਾ ਹੈ। ਰਾਵਤ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਸਬੰਧੀ ਪਾਕਿਸਤਾਨ ਦਾ ਫ਼ੈਸਲਾ ਇਕਤਰਫ਼ਾ ਹੈ, ਇਸ ਦਾ ਨਾਲ ਭਾਰਤ-ਪਾਕਿਸਤਾਨ ਦੇ ਹੋਰ ਮਸਲਿਆਂ 'ਤੇ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜਨਰਲ ਰਾਵਤ ਨੇ ਇਹ ਵੀ ਆਖਿਆ ਕਿ ਪਾਕਿਸਤਾਨ 1947 ਤੋਂ ਹੀ ਅਤਿਵਾਦ ਫੈਲਾਉਂਦਾ ਆ ਰਿਹਾ ਹੈ ਜੋ ਕਿ ਸਾਰਿਆਂ ਨੂੰ ਪਤਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਸ਼ਮੀਰ ਘਾਟੀ ਵਿਚ ਅਤਿਵਾਦ ਦੇ ਸਫ਼ਾਏ ਲਈ ਚਲਾਈ ਗਈ ਮੁਹਿੰਮ ਬਾਰੇ ਵੀ ਗੱਲਬਾਤ ਕੀਤੀ। ਦਸ ਦਈਏ ਕਿ ਬੀਤੇ ਦਿਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰਖਿਆ ਹੈ। ਇਸ ਮੌਕੇ ਇਮਰਾਨ ਨੇ ਇਸ ਲਾਂਘੇ ਨੂੰ ਦੋਵੇਂ ਦੇਸ਼ਾਂ ਵਿਚਕਾਰ ਦੋਸਤੀ ਦਾ ਇਕ ਜ਼ਰੀਆ ਦਸਿਆ ਸੀ।

ਇਹੀ ਨਹੀਂ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਉਹ ਭਾਰਤ ਨਾਲ ਦੋਸਤੀ ਦਾ ਹੱਥ ਵਧਾਉਣਾ ਚਾਹੁੰਦੇ ਹਨ ਤਾਂ ਜੋ ਦੋਵੇਂ ਦੇਸ਼ਾਂ ਵਿਚਕਾਰ ਤਿਜਾਰਤ ਸ਼ੁਰੂ ਹੋ ਸਕੇ ਅਤੇ ਲੋਕਾਂ ਦੀ ਗੁਰਬਤ ਦੂਰ ਹੋ ਸਕੇ, ਹਾਲਾਂਕਿ ਭਾਰਤ ਵਲੋਂ ਵੀ 26 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਕਰਤਾਪੁਰ ਲਾਂਘੇ ਦਾ ਨੀਂਹ ਪੱਥਰ ਰਖਿਆ ਗਿਆ ਸੀ ਪਰ ਦੇਖਣਾ ਹੋਵੇਗਾ ਕਿ ਅਗਲੇ ਸਾਲ ਤਕ ਇਹ ਲਾਂਘਾ ਖੁੱਲ੍ਹਦਾ ਹੈ ਜਾਂ ਨਹੀਂ?