ਇਸ ਚੌਂਕੀ 'ਤੇ 21 ਸਿੱਖਾਂ ਨੇ ਰਚਿਆ ਸੀ ਮਾਣਮੱਤਾ ਇਤਿਹਾਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਿੱਖ ਸੰਸਥਾਵਾਂ ਵੱਲੋਂ ਬਣਵਾਈ ਗਈ ਐ ਯਾਦਗਾਰ

Saragarhi Memorial Park

ਚੰਡੀਗੜ੍ਹ:12 ਸਤੰਬਰ 1897 ਨੂੰ ਲੜੀ ਗਈ ਸਾਰਾਗੜ੍ਹੀ ਦੀ ਲੜਾਈ ਦਾ ਸਿੱਖ ਇਤਿਹਾਸ ਵਿਚ ਵੱਖਰਾ ਤੇ ਮਾਣਮੱਤਾ ਸਥਾਨ ਹੈ। ਜਿੱਥੇ ਬ੍ਰਿਟਿਸ਼ ਫ਼ੌਜ ਦੀ 36 ਸਿੱਖ ਰੈਜੀਮੈਂਟ ਦੇ 21 ਜਾਂਬਾਜ਼ ਸਿੱਖ ਜਵਾਨਾਂ ਨੇ 10 ਹਜ਼ਾਰ ਪਠਾਣਾਂ ਦੀ ਫ਼ੌਜ ਨੂੰ ਮਾਤ ਦਿੱਤੀ ਸੀ। ਕੁੱਝ ਸਮਾਂ ਪਹਿਲਾਂ ਇਸ ਅਸਥਾਨ 'ਤੇ 122 ਸਾਲਾਂ ਬਾਅਦ ਵਿਚ ਖ਼ਾਲਸੇ ਦਾ ਝੰਡਾ ਲਹਿਰਾਇਆ ਗਿਆ।

ਇਸ ਥਾਂ 'ਤੇ ਯਾਦਗਾਰ ਸਥਾਪਿਤ ਕਰਨ ਵਿਚ ਅਮਰੀਕਾ ਤੋਂ ਭਾਈ ਮਰਦਾਨਾ ਫਾਊਂਡੇਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਜੋਸ਼ਨ ਨੇ ਅਹਿਮ ਭੂਮਿਕਾ ਨਿਭਾਈ। ਗੁਰਿੰਦਰਪਾਲ ਸਿੰਘ ਜੋਸ਼ਨ ਨੇ ਇਸ ਅਸਥਾਨ ਬਾਰੇ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ ਹੈ। ਦੱਸ ਦਈਏ ਕਿ ਸਾਰਾਗੜ੍ਹੀ ਸਮਾਨਾ ਘਾਟੀ ਵਿਚ ਕੋਹਾਟ ਜ਼ਿਲ੍ਹੇ ਦਾ ਇਕ ਪਿੰਡ ਹੈ।

ਇੱਥੋਂ ਜਿੱਥੋਂ ਕੋਹਾਟ ਕਰੀਬ 35 ਮੀਲ ਅਤੇ ਪਿਸ਼ਾਵਰ 50 ਕੁ ਮੀਲ ਦੀ ਦੂਰੀ 'ਤੇ ਪੈਂਦਾ ਹੈ। ਇਸ ਚੌਂਕੀ ਦੀ ਅਹਿਮੀਅਤ ਇਸ ਕਰਕੇ ਵੀ ਹੈ ਕਿਉਂਕਿ ਲੋਕਹਾਰਟ ਕਿਲ੍ਹਾ ਤੇ ਗੁਲਿਸਤਾਨ ਕਿਲ੍ਹੇ ਵਿਚਕਾਰ 6 ਕਿਲੋਮੀਟਰ ਦਾ ਫ਼ਾਸਲਾ ਹੈ, ਇਨ੍ਹਾਂ ਦੋਵੇਂ ਕਿਲ੍ਹਿਆਂ ਨੂੰ ਝੰਡੀ ਦਿਖਾਉਣ ਲਈ ਇਸ ਚੌਂਕੀ ਦੀ ਸਥਾਪਨਾ ਕੀਤੀ ਗਈ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।