ਕਿਸਾਨਾਂ ਨਾਲ ਅਤਿਵਾਦੀਆਂ ਵਾਂਗ ਪੇਸ਼ ਆ ਰਹੀ ਹੈ ਕੇਂਦਰ ਸਰਕਾਰ : ਸੰਜੇ ਰਾਉਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ, ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦੈ

Sanjay Raut

ਮੁੰਬਈ : ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਐਤਵਾਰ ਨੂੰ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ‘‘ਅਤਿਵਾਦੀ’’ ਹਨ ਅਤੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਨੂੰ ਦਿੱਲੀ ਵਿਚ ਦਾਖ਼ਲ ਹੋਣ ਦੀ ਆਗਿਆ ਨਹੀਂ ਦਿਤਾ ਜਾ ਰਹੀ।

ਰਾਉਤ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਕੇਂਦਰ ਵਲੋਂ ਲਿਆਂਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਜ਼ਾਰਾਂ ਕਿਸਾਨ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਦਿੱਲੀ ਚਲੋ ਮੁਹਿੰਮ ਹੇਠ ਡਟੇ ਹੋਏ ਹਨ।

ਰਾਉਤ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਕਿਸਾਨਾਂ ਨੂੰ ਦਿੱਲੀ ਆਉਣ ਦੀ ਆਗਿਆ ਨਹੀਂ ਹੈ ਅਤੇ ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਅਤਿਵਾਦੀ ਹੋਣ ਅਤੇ ਕਿਸੇ ਹੋਰ ਦੇਸ਼ ਤੋਂ ਆਏ ਹੋਣ। ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨਾ ਚਾਹੀਦਾ ਹੈ।