ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ‘ਤੇ ਮੁੜ ਵਿਚਾਰ ਕਰੇ : ਮਾਇਆਵਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬਸਪਾ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀਆਂ ਕਈ ਵੱਡੀਆਂ ਰਾਜਨੀਤਿਕ ਪਾਰਟੀਆਂ ਸਣੇ ਸਪਾ ਅਤੇ ਕਾਂਗਰਸ ਨੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ।

mayawati

ਲਖਨਉ : ਬਸਪਾ ਦੇ ਪ੍ਰਧਾਨ ਅਤੇ ਯੂਪੀ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਮਾਇਆਵਤੀ ਨੇ ਟਵੀਟ ਕੀਤਾ ਕਿ ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਤੋਂ ਬਹੁਤ ਨਾਰਾਜ਼ ਹਨ। ਕਿਸਾਨ ਇਨ੍ਹਾਂ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਹਨ।

ਬਸਪਾ ਸੁਪਰੀਮੋ ਨੇ ਇਹ ਵੀ ਕਿਹਾ ਕਿ ਚੰਗਾ ਹੋਵੇਗਾ ਜੇਕਰ ਸਰਕਾਰ ਇਸ ਮਾਮਲੇ ਵਿੱਚ ਦੁਬਾਰਾ ਸੋਚਦੀ। ਮਾਇਆਵਤੀ ਨੇ ਕਿਹਾ ਹੈ ਕਿ ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਨਾਰਾਜ਼ ਅਤੇ ਰੋਸ ਵਿੱਚ ਹਨ। ਬਸਪਾ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀਆਂ ਕਈ ਵੱਡੀਆਂ ਰਾਜਨੀਤਿਕ ਪਾਰਟੀਆਂ ਸਣੇ ਸਪਾ ਅਤੇ ਕਾਂਗਰਸ ਨੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ।