ਕਿਸਾਨ ਅੰਦੋਲਨ ਖਤਮ ਕਰਕੇ ਗੱਲਬਾਤ ਕਰਨ,ਸਰਕਾਰ ਗੱਲਬਾਤ ਲਈ ਤਿਆਰ- ਤੋਮਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਖੇਤੀਬਾੜੀ ਸੁਧਾਰ ਕਾਨੂੰਨਾਂ ਦਾ ਐਮਐਸਪੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

Narinder tohmar

ਨਵੀਂ ਦਿੱਲੀ: ਕਿਸਾਨ ਅੰਦੋਲਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਕੇ ਗੱਲਬਾਤ ਕਰਨ। ਸਰਕਾਰ ਖੁੱਲੇ ਮਨ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 3 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਕਿਸਾਨ ਆਪਸੀ ਗੱਲਬਾਤ ਦਾ ਵਾਤਾਵਰਣ ਬਣਾਓਣ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਸੁਧਾਰ ਕਾਨੂੰਨਾਂ ਦਾ ਐਮਐਸਪੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਐਮਐਸਪੀ ਪਹਿਲਾਂ ਤੋਂ ਜਾਰੀ ਹੈ ਅਤੇ ਜਾਰੀ ਰਹੇਗੀ।