ਇਕ ਵਾਰ ਫਿਰ ਖੇਤੀ ਕਾਨੂੰਨਾਂ ਦੇ ਫਾਇਦੇ ਦੱਸ ਚਲਦੇ ਬਣੇ ਪੀਐਮ ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਨਵੇਂ ਕਾਨੂੰਨਾਂ ਨਾਲ ਕਿਸਾਨਾਂ ਨੂੰ ਮਿਲੇ ਅਧਿਕਾਰ-ਪੀਐਮ ਮੋਦੀ

New farm reform laws give farmers new rights and opportunities, says PM

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਦੇ ਚਲਦਿਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨਾਲ 'ਮਨ ਕੀ ਬਾਤ' ਪ੍ਰੋਗਰਾਮ ਜ਼ਰੀਏ ਅਪਣੇ ਵਿਚਾਰ ਸਾਂਝੇ ਕੀਤੇ। ਕਿਸਾਨਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਬਾਵਜੂਦ ਅੱਜ ਫਿਰ ਪ੍ਰਧਾਨ ਮੰਤਰੀ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾਂਦੇ ਦਿਖਾਈ ਦਿੱਤੇ।

ਉਹਨਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਨੂੰ ਅਧਿਕਾਰ ਮਿਲੇ ਹਨ। ਉਹਨਾਂ ਕਿਹਾ, 'ਕਾਫੀ ਵਿਚਾਰ ਚਰਚਾ ਤੋਂ ਬਾਅਦ ਭਾਰਤ ਦੀ ਸੰਸਦ ਨੇ ਖੇਤੀ ਸੁਧਾਰਾਂ ਨੂੰ ਕਾਨੂੰਨੀ ਰੂਪ ਦਿੱਤਾ। ਇਹਨਾਂ ਸੁਧਾਰਾਂ ਨਾਲ ਨਾ ਸਿਰਫ਼ ਕਿਸਾਨਾਂ ਦੀ ਪਰੇਸ਼ਾਨੀ ਦੂਰ ਹੋਈ ਬਲਕਿ ਉਹਨਾਂ ਨੂੰ ਨਵੇਂ ਅਧਿਕਾਰ ਵੀ ਮਿਲੇ ਹਨ, ਨਵੇਂ ਮੌਕੇ ਵੀ ਮਿਲੇ ਹਨ।' 

ਕਿਸਾਨਾਂ ਦੇ 'ਦਿੱਲੀ ਚਲੋ' ਪ੍ਰੋਗਰਾਮ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਖੇਤੀ ਸੁਧਾਰਾਂ ਨੇ ਕਿਸਾਨਾਂ ਲਈ ਨਵੇਂ ਮੌਕੇ ਪੈਦਾ ਕੀਤੇ। ਇਹਨਾਂ ਅਧਿਕਾਰਾਂ ਨੇ ਬਹੁਤ ਘੱਟ ਸਮੇਂ ਵਿਚ ਕਿਸਾਨਾਂ ਦੀਆਂ ਪਰੇਸ਼ਾਨੀਆਂ ਨੂੰ ਘੱਟ ਕਰਨਾ ਸ਼ੁਰੂ ਕਰ ਦਿੱਤਾ ਹੈ।