ਸਰਕਾਰ ਨੇ ਗਲਤ ਕੀਤਾ, ਖੇਤੀ ਕਾਨੂੰਨ ਵਾਪਸੀ ਬਿੱਲ 'ਤੇ ਪਹਿਲਾਂ ਚਰਚਾ ਹੋਣੀ ਚਾਹੀਦੀ ਸੀ- ਸ਼ਸ਼ੀ ਥਰੂਰ
ਖੇਤੀ ਸਬੰਧੀ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਵਾਲਾ ਬਿੱਲ ਪਾਸ ਕੀਤੇ ਜਾਣ ਮਗਰੋਂ ਕਾਂਗਰਸ ਆਗੂ ਸ਼ਸ਼ੀ ਥਰੂਰ ਨੇ ਬਿਨ੍ਹਾਂ ਚਰਚਾ ਦੇ ਬਿੱਲ ਨੂੰ ਪਾਸ ਕਰਨ ਦਾ ਵਿਰੋਧ ਕੀਤਾ
ਨਵੀਂ ਦਿੱਲੀ: ਲੋਕ ਸਭਾ ਅਤੇ ਰਾਜ ਸਭਾ ਵਿਚ ਸਰਦ ਰੁੱਤ ਇਜਲਾਸ ਦੌਰਾਨ ਖੇਤੀ ਸਬੰਧੀ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਵਾਲਾ ਬਿੱਲ ਪਾਸ ਕੀਤੇ ਜਾਣ ਮਗਰੋਂ ਕਾਂਗਰਸ ਆਗੂ ਸ਼ਸ਼ੀ ਥਰੂਰ ਨੇ ਬਿਨ੍ਹਾਂ ਚਰਚਾ ਦੇ ਬਿੱਲ ਨੂੰ ਪਾਸ ਕਰਨ ਦਾ ਵਿਰੋਧ ਕੀਤਾ।
ਹੋਰ ਪੜ੍ਹੋ: ਖੇਤੀ ਕਾਨੂੰਨ ਰੱਦ ਹੋਣ 'ਤੇ ਬੋਲੇ ਰਾਕੇਸ਼ ਟਿਕੈਤ- ਅੰਦੋਲਨ ਜਾਰੀ ਰਹੇਗਾ, ਸਾਡੇ ਨਾਲ ਗੱਲ ਕਰੇ ਸਰਕਾਰ
ਕਾਂਗਰਸ ਆਗੂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ, "ਸਰਕਾਰ ਨੇ ਗਲਤ ਕੀਤਾ ਹੈ, ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਲਿਆਂਦੇ ਗਏ ਬਿੱਲ 'ਤੇ ਲੋਕ ਸਭਾ 'ਚ ਚਰਚਾ ਹੋਈ ਸੀ। ਅਸੀਂ ਕਿਸਾਨਾਂ ਲਈ ਐਮਐਸਪੀ ਕਾਨੂੰਨ, ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਆਦਿ ਮੁੱਦੇ ਸੰਸਦ ਵਿਚ ਚੁੱਕਣਾ ਚਾਹੁੰਦੇ ਸੀ ਪਰ ਸਰਕਾਰ ਨੇ ਸਾਨੂੰ ਮੌਕਾ ਨਹੀਂ ਦਿੱਤਾ, ਇਹ ਬਹੁਤ ਗਲਤ ਹੋਇਆ ਹੈ"।
ਹੋਰ ਪੜ੍ਹੋ: ਕੀ ਕੋਰੋਨਾ ਦਾ Omicron Variant ਵੀ ਲੋਕਾਂ ਨੂੰ ਪਹੁੰਚਾਏਗਾ ਹਸਪਤਾਲ? ਡਾਕਟਰ ਨੇ ਕੀਤਾ ਵੱਡਾ ਦਾਅਵਾ
ਇਸ ਤੋਂ ਪਹਿਲਾਂ ਸੋਮਵਾਰ ਨੂੰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਹੰਗਾਮੇ ਦਰਮਿਆਨ ਲੋਕ ਸਭਾ ਵਿਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਵਾਲਾ ਖੇਤੀ ਕਾਨੂੰਨ ਵਾਪਸੀ ਬਿੱਲ ਪੇਸ਼ ਕੀਤਾ , ਜਿਸ ਨੂੰ ਪਾਸ ਕਰ ਦਿੱਤਾ ਗਿਆ ਸੀ, ਹਾਲਾਂਕਿ ਵਿਰੋਧੀ ਧਿਰ ਬਿੱਲ 'ਤੇ ਚਰਚਾ ਦੀ ਮੰਗ 'ਤੇ ਅੜੀ ਰਹੀ।
ਹੋਰ ਪੜ੍ਹੋ: UPTET ਪੇਪਰ ਲੀਕ: ਵਰੁਣ ਗਾਂਧੀ ਨੇ ਘੇਰੀ ਯੋਗੀ ਸਰਕਾਰ, 'ਕਦੋਂ ਹੋਵੇਗੀ ਅਪਰਾਧੀਆਂ 'ਤੇ ਕਾਰਵਾਈ'
ਇਸ ਤੋਂ ਪਹਿਲਾਂ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਬਸਪਾ ਸੰਸਦ ਮੈਂਬਰ ਸਤੀਸ਼ ਚੰਦਰ ਮਿਸ਼ਰਾ ਵੀ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕਰ ਚੁੱਕੇ ਹਨ। ਇਸ ਦੇ ਨਾਲ ਹੀ ਬਾਜਵਾ ਨੇ ਦੇਸ਼ ਭਰ ਦੇ ਸਾਰੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਵੀ ਕੀਤੀ। ਉਧਰ ਸੰਸਦ ਮੈਂਬਰ ਸਤੀਸ਼ ਚੰਦਰ ਮਿਸ਼ਰਾ ਨੇ ਵੀ ਕਿਸਾਨਾਂ ਲਈ ਨਵਾਂ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ।