ਲੋਕ ਸਭਾ ‘ਚ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ, ਰਾਜ ਸਭ 'ਚ ਵੀ ਪੇਸ਼ ਕੀਤਾ ਬਿੱਲ
ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕੀਤਾ ਸੀ ਬਿੱਲ ਪੇਸ਼
Narendra Tomar
ਨਵੀਂ ਦਿੱਲੀ - ਸੰਸਦ ਦੀ ਕਾਰਵਾਈ ਮੁੜ ਸ਼ੁਰੂ ਹੋਣ ਤੋਂ ਬਾਅਦ ਵਿਰੋਧੀਆਂ ਦਾ ਹੰਗਾਮਾ ਫਿਰ ਸ਼ੁਰੂ ਹੋ ਚੁੱਕਾ ਹੈ। ਇਸੇ ਵਿਚਕਾਰ ਖੇਤੀਬਾੜੀ ਮੰਤਰੀ ਤੋਮਰ ਨੇ ਲੋਕ ਸਭਾ ਵਿਚ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪੇਸ਼ ਕੀਤਾ ਅਤੇ ਹੰਗਾਮੇ ਵਿਚਕਾਰ ਹੀ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ ਹੋ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਰਾਜ ਸਭ ਵਿਚ ਵੀ ਪੇਸ਼ ਕਰ ਦਿੱਤਾ ਗਿਆ ਹੈ ਪਰ ਦੋਨੋਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਹੋ ਗਈ ਹੈ। ਹੁਣ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਹੋਵੇਗੀ ਤੇ ਰਾਜ ਸਬਾ ਵਿਚ ਬਿੱਲ ਪਾਸ ਹੋਵੇਗਾ।