Sukhjinder Singh Randhawa News : ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਸਦ ’ਚ ਉਠਾਇਆ ਕਿਸਾਨਾਂ ਨਾਲ ਹੋ ਰਹੇ ਅਨਿਆਂ ਦਾ ਮੁੱਦਾ
Sukhjinder Singh Randhawa News : ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਲਈ ਕਿਹਾ
Sukhjinder Singh Randhawa News in punjabi : ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਿਛਲੇ ਦਿਨੀਂ ਗੁਰਦਾਸਪੁਰ ਦੀਆਂ ਮੰਡੀਆਂ ’ਚ ਝੋਨੇ ਦੀ ਐਮਐਸਪੀ ਤੋਂ ਘੱਟ ਰੇਟ 'ਤੇ ਹੋ ਰਹੀ ਕਿਸਾਨਾਂ ਦੀ ਲੁੱਟ ਸੰਬੰਧੀ ਜ਼ਿਲ੍ਹਾ ਪ੍ਰਸਾਸ਼ਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਸਾਨਾਂ ਦੇ ਹੱਕ ’ਚ ਇਸ ਲੁੱਟ ਦਾ ਡੱਟ ਕੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਸੀ ਇਹ ਮੁੱਦਾ ਉਹ ਲੋਕ ਸਭਾ ’ਚ ਵੀ ਉਠਾਉਣਗੇ। ਅੱਜ ਸੰਸਦ ਕਾਲ ’ਚ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਸ਼ ਭਰ ’ਚ ਕਿਸਾਨਾਂ ਨਾਲ ਹੋ ਰਹੇ ਅਨਿਆਂ ਅਤੇ ਧੱਕੇਸ਼ਾਹੀ ਵਿਰੁੱਧ ਅਵਾਜ਼ ਉਠਾਉਂਦਿਆ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਫ਼ਸਲਾਂ ਉੱਤੇ ਐਮਐਸਪੀ ਦੇਣ ਦੀ ਕਾਨੂੰਨੀ ਗਰੰਟੀ ਪੂਰੀ ਕੀਤੀ ਹੈ,ਨਾ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕੀਤਾ ਹੈ ਅਤੇ ਨਾ ਹੀ ਲਖੀਮਪੁਰ ਖੀਰੀ ਕਾਂਡ ਦੇ ਪੀੜਤਾਂ ਨੂੰ ਕੋਈ ਨਿਆਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ ਦੀ ਥਾਂ ਲਟਕਾ ਕੇ ਆਨੇ ਬਹਾਨੇ ਕਿਸਾਨਾਂ ਉੱਤੇ ਤਰ੍ਹਾਂ-ਤਰ੍ਹਾਂ ਦੇ ਅਤਿਆਚਾਰ ਅਤੇ ਧੱਕੇਸ਼ਾਹੀ ਕਰਨਾ ਨਿਹਾਇਤ ਹੀ ਸ਼ਰਮਨਾਕ ਅਤੇ ਗੈਰ ਸੰਵਿਧਾਨਕ ਜਿਸ ਖ਼ਿਲਾਫ਼ ਕਾਂਗਰਸ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਨੂੰ ਅਮਲੀ ਰੂਪ ਦੇ ਕੇ ਕਿਸਾਨੀ ਹਿਤਾਂ ਨੂੰ ਸੁਰੱਖਿਅਤ ਕਰੇ ਤਾਂ ਕਿ ਦੇਸ਼ ਦਾ ਪੇਟ ਭਰਨ ਵਾਲੇ ਅੰਨਦਾਤਾ ਤੇ ਉਨ੍ਹਾਂ ਦੇ ਪਰਿਵਾਰ ਚੰਗਾ ਜੀਵਨ ਜਿਉਂ ਸਕਣ।
(For more news apart from Lok Sabha member Sukhjinder Singh Randhawa raised issue injustice farmers in Parliament News in Punjabi, stay tuned to Rozana Spokesman)