ਚਾਰ ਸਟੇਟਾਂ ਤੋਂ ਆਏ ਕਿਸਾਨਾਂ ਨੇ ਕਿਹਾ ਦੇਸ਼ ਦੀ ਕਿਸਾਨੀ ਨੂੰ ਬਰਬਾਦ ਕਰਨਾ ਚਹੁੰਦੀ ਹੈ ਸਰਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇਸ਼ ਵਿਚ ਜਮਹੂਰੀਅਤ ਸਮਝਦੀ ਹੈ ਤਾਂ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰ ਕੇ ਇਸ ਮਸਲੇ ਦਾ ਹੱਲ ਕਰੇ।।

farmer protest

ਨਵੀਂ ਦਿੱਲੀ, ਹਰਦੀਪ ਸਿੰਘ ਭੋਗਲ : ਕਿਸਾਨੀ ਅੰਦੋਲਨ ਹੁਣ ਇਕੱਲੇ ਪੰਜਾਬ ਦਾ ਨਹੀਂ ਰਿਹਾ ਇਹ ਅੰਦੋਲਨ ਦੇਸ਼ ਵਿਆਪੀ ਅੰਦੋਲਨ ਬਣ ਚੁੱਕਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚਾਰ ਸਟੇਟਾਂ ਤੋਂ ਆਏ ਕਿਸਾਨਾਂ ਨੇ ਸਪੋਕਸਮੈਨ ਨਾਲ  ਵਿਸ਼ੇਸ਼ ਗੱਲਬਾਤ ਕਰਦਿਆਂ ਪ੍ਰਗਟ ਕੀਤਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਗੱਲ ਵਿੱਚ ਕੋਈ ਤਰਕ ਨਹੀਂ ਹੈ ਕਿ ਇਹ ਅੰਦੋਲਨ ਇਕੱਲੇ ਪੰਜਾਬ ਦਾ ਹੈ।