ਲਵ ਜਿਹਾਦ : ਮੱਧ ਪ੍ਰਦੇਸ਼ ’ਚ ‘ਧਰਮ ਆਜ਼ਾਦੀ ਆਰਡੀਨੈਂਸ 2020’ ਨੂੰ ਮਿਲੀ ਮਨਜ਼ੂਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼ ਦੀ ਤਰਜ ’ਤੇ ਮੱਧ ਪ੍ਰਦੇਸ਼ ਦੀ ਸ਼ਿਵਰਾਜ ਸਰਕਾਰ ਵੀ ਲਵ ਜਿਹਾਦ ਖ਼ਿਲਾਫ਼ ਕਾਨੂੰਨ ਬਣਾਉਣ ਜਾ ਰਹੀ ਹੈ

Chief Minister Shivraj Singh Chauha

ਭੋਪਾਲ : ਮੱਧ ਪ੍ਰਦੇਸ਼ ਕੈਬਨਿਟ ਨੇ ਧਰਮ ਆਜ਼ਾਦੀ (ਧਾਰਮਕ ਸੁਤੰਤਰਤਾ) ਆਰਡੀਨੈਂਸ 2020 ਨੂੰ ਮਨਜ਼ੂਰੀ ਦੇ ਦਿਤੀ ਹੈ। ਉੱਤਰ ਪ੍ਰਦੇਸ਼ ਦੀ ਤਰਜ ’ਤੇ ਮੱਧ ਪ੍ਰਦੇਸ਼ ਦੀ ਸ਼ਿਵਰਾਜ ਸਰਕਾਰ ਵੀ ਲਵ ਜਿਹਾਦ ਖ਼ਿਲਾਫ਼ ਕਾਨੂੰਨ ਬਣਾਉਣ ਜਾ ਰਹੀ ਹੈ, ਜਿਸ ਨਾਲ ਜਬਰਨ ਧਰਮ ਬਦਲਣ ਲਈ ਮਜ਼ਬੂਰ ਕਰ ਕੇ ਵਿਆਹ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿਤੀ ਜਾ ਸਕੇ। ਇਸ ਕਾਨੂੰਨ ਦੇ ਤਹਿਤ ਜ਼ਬਰਦਸਤੀ ਧਰਮ ਬਦਲ ਕੇ ਵਿਆਹ ਕਰਨ ਵਾਲਿਆਂ ਨੂੰ ਜ਼ਿਆਦਾ ਤੋਂ ਜ਼ਿਆਦਾ 10 ਸਾਲ ਦੀ ਸਜ਼ਾ ਤੇ ਇਕ ਲੱਖ ਰੁਪਏ ਦੇ ਜੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ।