ਲੁਧਿਆਣਵੀ ਨੌਜਵਾਨਾਂ ਦੀ ਮੋਦੀ ਸਰਕਾਰ ਨੂੰ ਲਲਕਾਰ, ਕਿਹਾ ਕਾਨੂੰਨ ਵਾਪਸ ਕਰਵਾ ਕੇ ਹੀ ਮੁੜਾਂਗੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬੀ ਇੱਥੋਂ ਕਾਨੂੰਨ ਵਾਪਸ ਕਰਾ ਕੇ ਹੀ ਵਾਪਸ ਮੁੜਨਗੇ

farmer protest

ਨਵੀਂ ਦਿੱਲੀ' ਵਿਸ਼ਾਲ ਕਪੂਰ : ਸਿੰਘੂ ਬਾਰਡਰ ‘ਤੇ ਕਿਸਾਨਾਂ ਦੀ ਸੇਵਾ ਕਰ ਰਹੇ ਨੌਜਵਾਨਾਂ ਨੇ  ਮੋਦੀ ਸਰਕਾਰ ‘ਤੇ ਵਰਦਿਆਂ ਕਿਹਾ ਕਿ ਪੰਜਾਬੀ ਅੜਨਾ ਜਾਣਦੇ ਹਨ ਝੜ੍ਹਨਾ ਨਹੀਂ ਜਾਣਦੇ, ਇਸ ਲਈ ਕੇਂਦਰ ਸਰਕਾਰ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਪੰਜਾਬੀ ਇੱਥੋਂ ਕਾਨੂੰਨ ਵਾਪਸ ਕਰਾ ਕੇ ਹੀ ਵਾਪਸ ਮੋੜਨਗੇ ।