ਆਂਧਰਾ ਪ੍ਰਦੇਸ਼: ਸਾਬਕਾ CM ਚੰਦਰਬਾਬੂ ਨਾਇਡੂ ਦੇ ਰੋਡ ਸ਼ੋਅ ਦੌਰਾਨ ਵੱਡਾ ਹਾਦਸਾ, 7 ਲੋਕਾਂ ਦੀ ਮੌਤ, ਕਈ ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਗਦੜ ਮਚਣ ਕਾਰਨ ਨਹਿਰ 'ਚ ਡਿੱਗੇ ਲੋਕ

photo

 

 ਵਿਜੈਵਾੜਾ : ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਸੁਪਰੀਮੋ ਚੰਦਰਬਾਬੂ ਨਾਇਡੂ ਦੇ ਰੋਡ ਸ਼ੋਅ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਜਿਸ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਦਰਅਸਲ ਚੰਦਰਬਾਬੂ ਨਾਇਡੂ ਬੁੱਧਵਾਰ ਸ਼ਾਮ ਕੰਦੂਕੁਰ 'ਚ ਰੋਡ ਸ਼ੋਅ ਕਰ ਰਹੇ ਸਨ। ਜਦੋਂ ਉਨ੍ਹਾਂ ਦਾ ਕਾਫਲਾ ਗੁਦਾਮ ਸੀਵਰੇਜ ਨਹਿਰ ਨੂੰ ਪਾਰ ਕਰ ਰਿਹਾ ਸੀ ਤਾਂ ਕਈ ਮਜ਼ਦੂਰ ਨਹਿਰ ਵਿੱਚ ਡਿੱਗ ਗਏ। ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰਾਂ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।

ਇਸ ਦੇ ਨਾਲ ਹੀ 2 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਦਕਿ 6 ਦਾ ਇਲਾਜ ਚੱਲ ਰਿਹਾ ਹੈ, ਜੋ ਖਤਰੇ ਤੋਂ ਬਾਹਰ ਹਨ। ਜਾਣਕਾਰੀ ਮੁਤਾਬਕ ਰੋਡ ਸ਼ੋਅ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ ਅਤੇ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਭਗਦੜ ਵਰਗੀ ਸਥਿਤੀ ਬਣ ਗਈ ਅਤੇ ਕਈ ਲੋਕ ਨਹਿਰ 'ਚ ਡਿੱਗ ਗਏ। ਹਾਦਸੇ ਤੋਂ ਤੁਰੰਤ ਬਾਅਦ ਨਾਇਡੂ ਨੇ ਆਪਣੀ ਮੀਟਿੰਗ ਰੱਦ ਕਰ ਦਿੱਤੀ। ਉਨ੍ਹਾਂ ਨੇ ਮ੍ਰਿਤਕ ਦੇ ਵਾਰਸਾਂ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਪਾਰਟੀ ਆਗੂਆਂ ਨੂੰ ਜ਼ਖਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਲਈ ਵੀ ਕਿਹਾ ਹੈ।