ਰਾਹੁਲ ਗਾਂਧੀ ਨੇ 2020 ਤੋਂ ਹੁਣ ਤੱਕ 113 ਵਾਰ ਕੀਤੀ ਸੁਰੱਖਿਆ ਨਿਯਮਾਂ ਦੀ "ਉਲੰਘਣਾ": CRPF

ਏਜੰਸੀ

ਖ਼ਬਰਾਂ, ਰਾਸ਼ਟਰੀ

CRPF ਦਾ ਇਹ ਬਿਆਨ ਕਾਂਗਰਸ ਵੱਲੋਂ ਰਾਸ਼ਟਰੀ ਰਾਜਧਾਨੀ ਵਿਚ 'ਭਾਰਤ ਜੋੜੋ ਯਾਤਰਾ' ਦੌਰਾਨ ਕਥਿਤ ਸੁਰੱਖਿਆ ਕੁਤਾਹੀ ਦੀ ਸ਼ਿਕਾਇਤ ਕੀਤੇ ਜਾਣ ਤੋਂ ਇਕ ਦਿਨ ਬਾਅਦ ਆਇਆ ਹੈ।

CRPF on Rahul Gandhi's security breach

 

ਨਵੀਂ ਦਿੱਲੀ: ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਨੇ ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਸਬੰਧ ਵਿਚ ਗ੍ਰਹਿ ਮੰਤਰਾਲੇ ਨੂੰ ਆਪਣਾ ਜਵਾਬ ਸੌਂਪ ਦਿੱਤਾ ਹੈ। ਸੀਆਰਪੀਐਫ ਨੇ ਕਿਹਾ ਕਿ ਰਾਹੁਲ ਨੇ 2020 ਤੋਂ ਹੁਣ ਤੱਕ 113 ਵਾਰ ਸੁਰੱਖਿਆ ਨਿਯਮਾਂ ਨੂੰ ਤੋੜਿਆ ਹੈ। ਸਰਕਾਰੀ ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਰਾਹੁਲ ਗਾਂਧੀ ਲਈ ਸਾਰੇ ਸੁਰੱਖਿਆ ਪ੍ਰਬੰਧ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਗਏ ਸਨ, ਹਾਲਾਂਕਿ ਉਨ੍ਹਾਂ ਨੇ ਖੁਦ ਕਈ ਮੌਕਿਆਂ 'ਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ।

ਇਹ ਵੀ ਪੜ੍ਹੋ: ਭਾਰਤੀ ਰੇਲਵੇ ਦਾ ਡਾਟਾ ਹੈਕ, ਡਾਰਕ ਵੈੱਬ 'ਤੇ ਵੇਚਿਆ ਜਾ ਰਿਹਾ ਹੈ 3 ਕਰੋੜ ਯਾਤਰੀਆਂ ਦਾ ਨਿੱਜੀ ਡਾਟਾ

ਸਰਕਾਰੀ ਅਧਿਕਾਰੀਆਂ ਦਾ ਇਹ ਬਿਆਨ ਕਾਂਗਰਸ ਵੱਲੋਂ ਰਾਸ਼ਟਰੀ ਰਾਜਧਾਨੀ ਵਿਚ 'ਭਾਰਤ ਜੋੜੋ ਯਾਤਰਾ' ਦੌਰਾਨ ਕਥਿਤ ਸੁਰੱਖਿਆ ਕੁਤਾਹੀ ਦੀ ਸ਼ਿਕਾਇਤ ਕੀਤੇ ਜਾਣ ਤੋਂ ਇਕ ਦਿਨ ਬਾਅਦ ਆਇਆ ਹੈ। ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕੁਤਾਹੀ ਦਾ ਦਾਅਵਾ ਕਰਦੇ ਹੋਏ  ਕਾਂਗਰਸ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਸੀ।

ਇਹ ਵੀ ਪੜ੍ਹੋ: ਜੰਮੀ ਝੀਲ 'ਚ ਡਿੱਗ ਕੇ ਮਾਰੇ ਗਏ ਭਾਰਤੀ-ਅਮਰੀਕੀ ਜੋੜੇ ਦੀਆਂ ਧੀਆਂ ਬਾਲ ਸੁਰੱਖਿਆ ਵਿਭਾਗ ਦੀ ਨਿਗਰਾਨੀ 'ਚ

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਨੂੰ ਯਾਤਰਾ ਵਿਚ ਹਿੱਸਾ ਲੈਣ ਵਾਲੇ ਰਾਹੁਲ ਗਾਂਧੀ ਅਤੇ ਹੋਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਸੀ। ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਉਦੋਂ ਹੀ ਕੰਮ ਕਰਦੀ ਹੈ ਜਦੋਂ ਪ੍ਰਾਪਤਕਰਤਾ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹਨ।

ਇਹ ਵੀ ਪੜ੍ਹੋ: DC ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ BSF ਦੇ DIG ਅਤੇ SSP ਗੁਰਦਾਸਪੁਰ ਦੇ ਨਾਲ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ

ਅਧਿਕਾਰੀਆਂ ਨੇ ਦੋਸ਼ ਲਗਾਇਆ ਕਿ ਕਈ ਮੌਕਿਆਂ 'ਤੇ ਰਾਹੁਲ ਗਾਂਧੀ ਨੇ ਖੁਦ ਤੈਅ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ ਅਤੇ ਇਹ ਸਮੇਂ-ਸਮੇਂ 'ਤੇ ਉਨ੍ਹਾਂ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ।  ਅਧਿਕਾਰੀਆਂ ਨੇ ਕਿਹਾ, " ਰਾਹੁਲ ਗਾਂਧੀ ਵੱਲੋਂ 2020 ਤੋਂ ਲੈ ਕੇ ਹੁਣ ਤੱਕ 113 ਵਾਰ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ..."।

ਇਹ ਵੀ ਪੜ੍ਹੋ: ਮਸ਼ਹੂਰ ਫਿਲਮਕਾਰ ਨਿਤਿਨ ਮਨਮੋਹਨ ਦਾ ਦਿਹਾਂਤ, 62 ਸਾਲ ਦੀ ਉਮਰ 'ਚ ਦੁਨੀਆ ਨੂੰ ਕਹਿ ਗਏ ਅਲਵਿਦਾ

ਅਧਿਕਾਰੀਆਂ ਨੇ ਕਿਹਾ ਕਿ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ ਦਿੱਲੀ ਪੜਾਅ ਦੌਰਾਨ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ "ਉਲੰਘਣਾ" ਕੀਤੀ। ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਜੋ ਕਿ ਉਨ੍ਹਾਂ ਨੂੰ 'ਜ਼ੈੱਡ ਪਲੱਸ' ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰਦਾ ਹੈ, ਇਸ ਮਾਮਲੇ ਨੂੰ ਵੀ ਵੱਖਰੇ ਤੌਰ 'ਤੇ ਉਠਾਏਗਾ।
ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਨੇ ਲਿਖਿਆ ਸੀ ਕਿ ਦਿੱਲੀ ਪੁਲਿਸ ਭੀੜ ਨੂੰ ਕਾਬੂ ਕਰਨ ਅਤੇ ਰਾਹੁਲ ਗਾਂਧੀ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾਈ ਰੱਖਣ ਵਿਚ ਅਸਫਲ ਰਹੀ। ਇਸ ਮਾਮਲੇ 'ਚ ਇੰਟੈਲੀਜੈਂਸ ਬਿਊਰੋ ਨੇ ਯਾਤਰਾ 'ਚ ਸ਼ਾਮਲ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ।