ਨਵੇਂ ਸਾਲ ਦੇ ਜਸ਼ਨਾਂ ਲਈ ਪੰਜਾਬ ਲਿਜਾਈ ਜਾ ਰਹੀ ਪੰਜ ਕਿੱਲੋ ਅਫ਼ੀਮ ਜ਼ਬਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਝਾਰਖੰਡ ਤੋਂ ਲਿਆਂਦਾ ਗਿਆ ਸੀ ਨਸ਼ੀਲਾ ਪਦਾਰਥ 

Representative Image

 

ਨਵੀਂ ਦਿੱਲੀ - ਦਿੱਲੀ ਪੁਲਿਸ ਨੇ ਦੋ ਅੰਤਰਰਾਜੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 5.4 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ, ਜੋ ਨਵੇਂ ਸਾਲ ਦੇ ਜਸ਼ਨਾਂ ਲਈ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਲਿਜਾਈ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਝਾਰਖੰਡ ਵਾਸੀ ਰਵਿੰਦਰ ਭੂਈਆਂ (45) ਅਤੇ ਵਿਨੋਦ ਯਾਦਵ (41) ਵਜੋਂ ਹੋਈ ਹੈ।

ਡਿਪਟੀ ਪੁਲਿਸ ਕਮਿਸ਼ਨਰ (ਰੇਲਵੇ) ਹਰੀਸ਼ ਐਚ.ਪੀ. ਨੇ ਦੱਸਿਆ ਕਿ ਸੋਮਵਾਰ ਨੂੰ ਪੁਲਿਸ ਅਤੇ ਆਰ.ਪੀ.ਐਫ਼.  ਦੇ ਜਵਾਨਾਂ ਦੀ ਇੱਕ ਸਾਂਝੀ ਟੀਮ ਸ਼ਕੂਰ ਬਸਤੀ ਰੇਲਵੇ ਸਟੇਸ਼ਨ ਨੇੜੇ ਗਸ਼ਤ ਕਰ ਰਹੀ ਸੀ, ਜਦੋਂ ਉਨ੍ਹਾਂ ਨੇ ਦੋ ਵਿਅਕਤੀਆਂ ਨੂੰ ਬੈਂਚ 'ਤੇ ਬੈਠੇ ਦੇਖਿਆ। ਉਨ੍ਹਾਂ ਨੇ ਆਪਣੇ ਆਪ ਨੂੰ ਸ਼ੱਕੀ ਹਾਲਤ ਵਿੱਚ ਕੰਬਲ ਨਾਲ ਢਕਿਆ ਹੋਇਆ ਸੀ। 

ਅਧਿਕਾਰੀ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੂੰ ਆਉਂਦਾ ਦੇਖ ਕੇ ਉਹ ਦਇਆ ਬਸਤੀ ਵੱਲ ਤੇਜ਼ੀ ਨਾਲ ਤੁਰਨ ਲੱਗੇ। ਪੁਲਿਸ ਮੁਲਾਜ਼ਮਾਂ ਨੇ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਜਦੋਂ ਉਨ੍ਹਾਂ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 5.416 ਕਿੱਲੋ ਅਫ਼ੀਮ ਬਰਾਮਦ ਹੋਈ।

ਅਧਿਕਾਰੀ ਨੇ ਕਿਹਾ, "ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਇਹ ਨਸ਼ੀਲੇ ਪਦਾਰਥ ਝਾਰਖੰਡ ਤੋਂ ਲਿਆਏ ਸਨ, ਅਤੇ ਮਹਾਬੋਧੀ ਐਕਸਪ੍ਰੈਸ ਰੇਲਗੱਡੀ ਰਾਹੀਂ ਆਏ ਸਨ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਆ ਰਹੇ ਨਵੇਂ ਸਾਲ ਦੇ ਜਸ਼ਨਾਂ ਲਈ ਪੰਜਾਬ ਦੇ ਬਠਿੰਡਾ ਵਿਖੇ ਲਿਜਾਇਆ ਜਾਣਾ ਸੀ।