Corona Cases: ਭਾਰਤ ਵਿਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਸਾਹਮਣੇ ਆਏ 797 ਨਵੇਂ ਕੇਸ, 5 ਲੋਕਾਂ ਦੀ ਹੋਈ ਮੌਤ
Corona Cases: ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਹੋ ਗਈ ਹੈ
797 new cases were exposed to Corona In the last 24 hours in India News in punjabi: ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 797 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 4091 ਐਕਟਿਵ ਕੇਸ ਹੋ ਚੁੱਕੇ ਹਨ। ਜੇਕਰ ਦੇਖਿਆ ਜਾਵੇ ਤਾਂ ਵਧਦੀ ਠੰਡ ਕਾਰਨ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਆਪਣੀ ਰਿਪੋਰਟ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੋਵਿਡ-19 ਦੀ ਲਾਗ ਕਾਰਨ 5 ਲੋਕਾਂ ਦੀ ਮੌਤ ਵੀ ਹੋਈ ਹੈ।
ਇਹ ਵੀ ਪੜ੍ਹੋ: Punjabi Culture: ਅਲੋਪ ਹੋ ਗਏ ਹਨ ਕੱਚੀਆਂ, ਕੋਠੜੀਆਂ ਕੋਠੇ
ਕੇਰਲ ਵਿਚ 2 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਮਹਾਰਾਸ਼ਟਰ, ਪੁਡੂਚੇਰੀ ਅਤੇ ਤਾਮਿਲਨਾਡੂ ਵਿੱਚ 1-1 ਮਰੀਜ਼ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ 5 ਦਸੰਬਰ ਤੱਕ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਦੋਹਰੇ ਅੰਕਾਂ 'ਤੇ ਆ ਗਈ ਸੀ। ਸਾਲ 2020 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਭਗ ਚਾਰ ਸਾਲਾਂ ਵਿੱਚ, ਦੇਸ਼ ਭਰ ਵਿੱਚ 4.5 ਕਰੋੜ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ ਅਤੇ ਇਸ ਨਾਲ 5.3 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ: Punjabi culture : ਅਲੋਪ ਹੋ ਗਈ ਹੈ ਬੱਚਿਆਂ ਦੀ ਖੇਡ ਪਿੱਠੂ ਗਰਮ
ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਹੋ ਗਈ ਹੈ। ਰਾਸ਼ਟਰੀ ਰਿਕਵਰੀ ਦਰ 98.81 ਪ੍ਰਤੀਸ਼ਤ ਹੈ, ਜਦੋਂ ਕਿ ਮੌਤ ਦਰ 1.19 ਪ੍ਰਤੀਸ਼ਤ ਹੈ। ਮੰਤਰਾਲੇ ਦੇ ਅਨੁਸਾਰ, ਕੋਵਿਡ-19 ਵਿਰੋਧੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from 797 new cases were exposed to Corona In the last 24 hours in India News in punjabi , stay tuned to Rozana Spokesman)