ਜਾਮਿਆ ’ਚ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਵਿਅਕਤੀ ਨੇ ਕੀਤੀ ਫਾਇਰਿੰਗ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਕ ਵਿਅਕਤੀ ਜ਼ਖ਼ਮੀ

Delhi jamia video

ਨਵੀਂ ਦਿੱਲੀ: ਦਿੱਲੀ ਦੇ ਜਾਮਿਆ ਇਲਾਕੇ ਵਿਚ ਇਕ ਵਿਅਕਤੀ ਨੇ ਦਿੱਲੀ ਪੁਲਿਸ ਜ਼ਿੰਦਾਬਾਦ ਅਤੇ ਹਿੰਦੂਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਪਿਸਤੌਲ ਨਾਲ ਫਾਇਰਿੰਗ ਕੀਤੀ ਹੈ। ਇਸ ਫਾਇਰਿੰਗ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਆਰੋਪੀ ਨੂੰ ਹਿਰਾਸਤ ਵਿਚ ਲੈ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।  

ਪ੍ਰਸ਼ਾਂਤ ਨਾਮ ਦੇ ਇੱਕ ਵਿਦਿਆਰਥੀ ਨੇ ..ਦੇ ਸਾਹਮਣੇ ..ਕਰ ਦਿੱਤੀ ਪਿਸਤੌਲ ਉਸ ਦੇ ਹੱਥ ਵਿਚ ਸੀ। ਇਸ ਘਟਨਾ ਤੋਂ ਬਾਅਦ ਵਿਦਿਆਰਥੀ ਮਾਰਚ ਨੂੰ ਰੋਕ ਕੇ ਸੜਕ ‘ਤੇ ਬੈਠ ਗਏ। ਅਰੋਪੀ ਵਿਅਕਤੀ ਨੂੰ ਦੂਰੋਂ ਦੇਖਦੀ ਰਹੀ ਜੋ ਕਿ ਪਿਸਤੌਲ ਲਹਿਰਾ ਕੇ ਮਾਰਚ ਨੂੰ ਰੋਕਣ ਦੀ ਧਮਕੀ ਦੇ ਰਿਹਾ ਸੀ ਅਤੇ ਗੋਲੀ ਲੱਗਣ ਤੋਂ ਬਾਅਦ ਉਸ ਨੂੰ ਪੁਲਿਸ ਵੱਲੋਂ ਫੜ ਲਿਆ ਗਿਆ।

ਇਸ ਘਟਨਾ ਨੇ ਕੈਂਪਸ ਵਿਚ ਤਣਾਅ ਨੂੰ ਵਧਾ ਦਿੱਤਾ ਹੈ। ਗੋਲੀ ਜਿਹੜੇ ਵਿਦਿਆਰਥੀ  ਨੂੰ ਲੱਗੀ ਹੈ ਉਸ ਦਾ ਨਾਮ ਸ਼ਾਦਾਬ ਹੈ ਉਹ ਜਾਮੀਆ ਮਾਸ ਕਮਿਊਨੀਕੇਸ਼ਨ ਦਾ ਵਿਦਿਆਰਥੀ ਹੈ ਅਤੇ ਉਸ ਨੂੰ ਹੋਲੀ ਫੈਮਲੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਕੋਲੋਂ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ। ਵਿਅਕਤੀ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ।ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਉਸ ਨੂੰ ਫੜ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਹਿਲਾਂ ਦਿੱਲੀ ਪੁਲਿਸ ਨੇ ਜਾਮੀਆ ਤੋਂ ਰਾਜਘਾਟ ਤੱਕ ਮਾਰਚ ਕਰਨ ਦੀ ਆਗਿਆ ਨਹੀਂ ਦਿੱਤੀ ਸੀ। ਇਸ ਤੋਂ ਬਾਅਦ ਵੀ ਸਥਾਨਕ ਲੋਕ ਵਿਰੋਧ ਪ੍ਰਦਰਸ਼ਨ ਲਈ ਸੜਕਾਂ 'ਤੇ ਉਤਰ ਆਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।