ਪੰਜਾਬ ਦੇ ਹਰੇਕ ਘਰ ਚੋਂ ਇਕ ਵਿਅਕਤੀ ਨੂੰ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ਦੀ ਕੀਤੀ ਜਾ ਰਹੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਂਦਰ ਨੇ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਨਵੇਂ ਕਾਨੂੰਨਾਂ ਨੂੰ...

Kissan

ਨਵੀਂ ਦਿੱਲੀ: ਕੇਂਦਰ ਨੇ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਨਵੇਂ ਕਾਨੂੰਨਾਂ ਨੂੰ ‘ਕਾਲਾ ਕਾਨੂੰਨ’ ਕਰਾਰ ਦਿੰਦੇ ਹੋਏ ਦੇਸ਼ ਦੇ ਅੰਨਦਾਤਾ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਉਤੇ ਅੜੇ ਹੋਏ ਹਨ। ਕਿਸਾਨਾਂ ਦੇ ਸਮਰਥਨ ਵਿਚ ਕਈਂ ਸੰਗਠਨ, ਮਹਾਂ ਪੰਚਾਇਤ ਅਤੇ ਗ੍ਰਾਮ ਪੰਚਾਇਤ ਵੀ ਖੜੇ ਹੋ ਰਹੇ ਹਨ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਪਿੰਡਾਂ ਵਿਚ ਦਿੱਲੀ ‘ਚ ਚਲ ਰਹੇ ਸੰਘਰਸ਼ ਦੇ ਲਈ ਲਾਮਬੰਦੀ ਕੀਤੀ ਜਾ ਰਹੀ ਹੈ।

ਕਿਸਾਨ ਅੰਦੋਲਨ ਨੂੰ ਲੈ ਕੇ ਪਿੰਡਾਂ ਵਿਚ ਪ੍ਰਸਤਾਵ ਕੀਤਾ ਜਾ ਰਿਹਾ ਹੈ। ਪਿੰਡ ਦੇ ਹਰ ਘਰ ਤੋਂ ਘੱਟੋ-ਘੱਟ ਇਕ ਵਿਅਕਤੀ ਨੂੰ ਦਿੱਲੀ ਅੰਦੋਲਨ ਵਿਚ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਮੁਤਾਬਿਕ, ਹਰ ਰੋਜ ਦਿੱਲੀ ਦੇ ਲਈ ਕਿਸਾਨਾਂ ਦਾ ਜਥਾ ਜਾਵੇਗਾ। ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿਚ ਵਿਰਖ ਖੁਰਦ ਗ੍ਰਾਮ ਪੰਚਾਇਤ ਨੇ ਕਿਸਾਨਾਂ ਦੇ ਨਾਲ ਇਕਜੁੱਟਤਾ ਦਿਖਾਉਂਦੇ ਹੋਏ ਹਰ ਇਕ ਪਰਵਾਰ ਚੋਂ ਘੱਟੋ-ਘੱਟ ਇਕ ਮੈਂਬਰ ਨੂੰ ਦਿੱਲੀ ਬਾਰਡਰ ਉਤੇ ਚੱਲ ਰਹੇ ਅੰਦੋਲਨ ਵਿਚ ਭੇਜਣ ਦੀ ਅਪੀਲ ਕੀਤੀ ਹੈ।

ਉਧਰ, ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਆਗੂਆਂ ਨੇ 30 ਜਨਵਰੀ ਯਾਨੀ ਮਹਾਤਮਾ ਗਾਂਧੀ ਦੇ ਮਰਨ ਦਿਵਸ ‘ਤੇ ਸਦਭਾਵਨਾ ਦਿਵਸ ਦੇ ਰੂਪ ਵਿਚ ਮਨਾਉਣ ਦਾ ਫ਼ੈਸਲਾ ਕੀਤੀ ਹੈ। ਕਿਸਾਨ 30 ਜਨਵਰੀ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਰਨ ਵਰਤ ਰੱਖਣਗੇ। ਕਿਸਾਨ ਆਗੂਆਂ ਦਾ ਦਾਅਵਾ ਹੈ ਕਿ ਬੁੱਧਵਾਰ ਦੀ ਰਾਤ ਗਾਜ਼ੀਪੁਰ ਸਰਹੱਦ ਤੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਹਟਾਉਣ ਦੀ ਪੁਲਿਸ ਦੀ ਕੋਸ਼ਿਸ਼ ਤੋਂ ਬਾਅਦ ਸਾਰੇ ਪ੍ਰਮੁੱਖ ਪ੍ਰਦਰਸ਼ਨ ਸਥਾਨਾਂ-ਗਾਜ਼ੀਪੁਰ, ਸਿੰਘੂ ਅਤੇ ਟਿਕਰੀ ਵਿਚ ਕਿਸਾਨ ਅੰਦੋਲਨਕਾਰੀਆਂ ਦੀ ਗਿਣਤੀ ਵਧ ਰਹੀ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬੁਧਿਸ਼ਟਰ ਸਿੰਘ ਨੇ ਕਿਹਾ ਕਿ ਸਾਨੂੰ ਭਾਜਪਾ ਦੇ ਲੋਕਾਂ ਤੋਂ ਰਾਸ਼ਟਰੀ ਝੰਡੇ ਦਾ ਸਨਮਾਨ ਕਰਨ ਲਈ ਸਿੱਖਣ ਦੀ ਜਰੂਰਤ ਨਹੀਂ ਹੈ। ਇੱਥੇ ਬੈਠੇ ਕਿਸਾਨਾਂ ਨੇ ਅਪਣੇ ਬੱਚੇ ਸਰਹੱਦਾਂ ਉਤੇ ਦੇਸ਼ ਲਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਨੇ ਇਸ ਨੂੰ ਹੋਰ ਤੇਜ਼ ਕਰ ਦਿੱਤਾ ਹੈ ਕਿਉਂਕਿ ਕੱਲ ਰਾਤ ਦੀ ਘਟਨਾ ਤੋਂ ਬਾਅਦ ਹੋਰ ਜ਼ਿਆਦਾ ਲੋਕ ਅੰਦੋਲਨ ਵਿਚ ਸ਼ਾਮਲ ਹੋਏ ਹਨ।