ਦਿੱਲੀ ਦੀਆਂ ਕਈ ਸਰਹੱਦਾਂ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਮੁਅੱਤਲ
ਦੱਸਿਆ ਕਿ ਦਿੱਲੀ ਦੀਆਂ ਤਿੰਨ ਸਰਹੱਦਾਂ ਤੋਂ ਇਲਾਵਾ 29 ਜਨਵਰੀ ਦੀ ਰਾਤ 11 ਵਜੇ ਤੋਂ 31 ਜਨਵਰੀ ਦੀ ਰਾਤ 11 ਵਜੇ ਤੱਕ ਸੇਵਾਵਾਂ ਮੁਅੱਤਲ ਰਹਿਣਗੀਆਂ ।
farmer protest
ਨਵੀਂ ਦਿੱਲੀ: ਗ੍ਰਹਿ ਮੰਤਰਾਲੇ (ਐਮ.ਐੱਚ.ਏ.) ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਨੇ ਸਿੰਘੂ,ਗਾਜੀਪੁਰ ਅਤੇ ਟਿੱਕਰੀ ਸਰਹੱਦਾਂ 'ਤੇ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਹੈ,ਜਿਥੇ ਕਿਸਾਨ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ । ਅਧਿਕਾਰੀ ਨੇ ਦੱਸਿਆ ਕਿ ਦਿੱਲੀ ਦੀਆਂ ਤਿੰਨ ਸਰਹੱਦਾਂ ਤੋਂ ਇਲਾਵਾ 29 ਜਨਵਰੀ ਦੀ ਰਾਤ 11 ਵਜੇ ਤੋਂ 31 ਜਨਵਰੀ ਦੀ ਰਾਤ 11 ਵਜੇ ਤੱਕ ਉਨ੍ਹਾਂ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਇੰਟਰਨੈਟ ਸੇਵਾਵਾਂ ਮੁਅੱਤਲ ਰਹਿਣਗੀਆਂ ।