ਕਿਸਾਨ ਅੰਦੋਲਨ ਨੂੰ ਤੋੜਨ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ- ਕਪਿਲ ਸਿੱਬਲ       

ਏਜੰਸੀ

ਖ਼ਬਰਾਂ, ਰਾਸ਼ਟਰੀ

ਲਾਲ ਕਿਲ੍ਹੇ ‘ਤੇ ਵਾਪਰੇ ਘਟਨਾਕ੍ਰਮ ਨੂੰ ਕਪਿਲ ਸਿੱਬਲ ਨੇ ਦੱਸਿਆ ਸਾਜ਼ਿਸ਼

Kapil Sibal

ਨਵੀਂ ਦਿੱਲ਼ੀ: ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਨੂੰ ਕਾਂਗਰਸ ਆਗੂ ਕਪਿਲ ਸਿੱਬਲ ਨੇ ਸਾਜ਼ਿਸ਼ ਦੱਸਿਆ ਹੈ। ਉਹਨਾਂ ਕਿਹਾ ਕਿਸਾਨ ਅੰਦੋਲਨ ਨੂੰ ਤੋੜਨ ਲਈ ਸਾਜ਼ਿਸ਼ ਰਹੀ ਜਾ ਰਹੀ ਹੈ। ਕਾਂਗਰਸ ਆਗੂ ਨੇ ਕਿਹਾ, ‘ਬਿਨਾਂ ਮਨਜ਼ੂਰੀ ਤੋਂ ਕੋਈ ਵੀ ਲਾਲ ਕਿਲ੍ਹੇ ਵਿਚ ਨਹੀਂ ਪਹੁੰਚ ਸਕਦਾ। ਉਹ ਲੋਕ ਸਿੱਧਾ ਲਾਲ ਕਿਲ੍ਹੇ ਵਿਚ ਚਲੇ ਗਏ ਅਤੇ ਉਹ ਖੁਦ ਵੀ ਬੋਲ ਰਹੇ ਹਨ ਕਿ ਉਹਨਾਂ ਨੂੰ ਕਿਸੇ ਨੇ ਨਹੀਂ ਰੋਕਿਆ’।

ਦੱਸ ਦਈਏ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਲਈ ਕਾਂਗਰਸ ਵੱਲ਼ੋਂ ਲਗਾਤਾਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਬੀਤੇ ਦਿਨੀਂ ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਕਿਹਾ ਸੀ ਕਿ ਇਸ ਘਟਨਾ ਲਈ ਸਿੱਧੇ ਤੌਰ ‘ਤੇ ਅਮਿਤ ਸ਼ਾਹ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਲਾਲ ਕਿਲ੍ਹੇ ਵਿਚ ਦਾਖਲ ਹੋਏ ਪ੍ਰਦਰਸ਼ਨਕਾਰੀ ਭਾਜਪਾ ਦੇ ਏਜੰਟ ਸਨ। ਇਸ ਲਈ ਹਿੰਸਾ ਲਈ ਅਮਿਤ ਸ਼ਾਹ ਜ਼ਿੰਮੇਵਾਰ ਹੈ।

ਇਸ ਤੋਂ ਇਲਾਵਾ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਦਿੱਲੀ ਹਿੰਸਾ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਉਹਨਾਂ ਕਿਹਾ ਕਿ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਲਈ ਪੀਐਮ ਮੋਦੀ ਨੂੰ ਅਮਿਤ ਸ਼ਾਹ ਨੂੰ ਬਰਖਾਸਤ ਕਰਨਾ ਚਾਹੀਦਾ ਹੈ।