ਰਾਜਸਥਾਨ 'ਚ ਤੇਲ ਫੈਕਟਰੀ 'ਚ ਲੱਗੀ ਭਿਆਨਕ ਅੱਗ, 3 ਬੱਚਿਆਂ ਸਣੇ ਇਕ ਵਿਅਕਤੀ ਦੀ ਮੌਤ
ਦੋ ਵਿਅਕਤੀ ਗੰਭੀਰ ਜ਼ਖ਼ਮੀ
ਜੈਪੁਰ : ਰਾਜਸਥਾਨ ਦੇ ਜੈਪੁਰ 'ਚ ਟਰਪੇਨਟਾਈਨ ਆਇਲ ਫੈਕਟਰੀ 'ਚ ਵੱਡਾ ਹਾਦਸਾ ਵਾਪਰ ਗਿਆ ਹੈ। ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਵਿੱਚ ਤਿੰਨ ਬੱਚਿਆਂ ਸਮੇਤ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਜਾਣਕਾਰੀ ਸੀਓ ਸ਼ਿਵਕੁਮਾਰ ਨੇ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਟਰਪੇਨ ਆਇਲ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਅੱਗ 'ਚ ਝੁਲਸਣ ਕਾਰਨ ਹੁਣ ਤੱਕ ਚਾਰ ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਟਰਪੇਨ ਆਇਲ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਉੱਥੇ ਭੀੜ ਇਕੱਠੀ ਹੋ ਗਈ। ਇਸ ਦੇ ਨਾਲ ਹੀ ਇਸ ਘਟਨਾ ਦੀ ਸੂਚਨਾ ਤੁਰੰਤ ਜਾਮਵਰਮਗੜ੍ਹ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਐਸਡੀਐਮ ਸਮੇਤ ਹੋਰ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਇਸ ਦੇ ਨਾਲ ਹੀ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਪਹੁੰਚ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।