PM ਮੋਦੀ ਅੱਜ ਕਰਨਗੇ ਦੇਸ਼ ਵਾਸੀਆਂ ਨਾਲ 'ਮਨ ਕੀ ਬਾਤ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਨ੍ਹਾਂ ਮੁੱਦਿਆਂ ‘ਤੇ ਕਰ ਸਕਦੇ ਹਨ ਚਰਚਾ

PM Modi

 

 ਨਵੀਂ ਦਿੱਲੀ: ਪ੍ਰਧਾਨਮੰਤਰੀ ਨਰਿੰਦਰ ਮੋਦੀ ਐਤਵਾਰ ਸਵੇਰੇ 11:30 ਵਜੇ ਰੇਡੀਓ ਪ੍ਰਗਰਾਮ 'ਮਨ ਕੀ ਬਾਤ' ਦੇ 85ਵੇਂ ਐਪੀਸੋਡ ਨੂੰ ਸੰਬੋਧਨ ਕਰਨਗੇ। ਪ੍ਰਧਾਨਮੰਤਰੀ ਦਫ਼ਕਰ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ।

 

ਇਸ ਦੇ ਅਨੁਸਾਰ ਅੱਜ ਮੌਤ ਦੀ ਵਰ੍ਹੇਗੰਢ 'ਤੇ ਗਾਂਧੀ ਜੀ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪ੍ਰਧਾਨਮੰਕਰੀ ਜੀ ਦੇਸ਼-ਵਿਦੇਸ਼ ਦੇ ਲੋਕਾਂ ਨਾਲ ਆਪਣੇ 'ਮਨ ਕੀ ਬਾਤ' ਸਾਂਝੀ ਕਰਨਗੇ। 
 

 

 

 

 

ਪ੍ਰਧਾਨ ਮੰਤਰੀ ਮੋਦੀ ਨੇ 19 ਜਨਵਰੀ ਨੂੰ ‘ਮਨ ਕੀ ਬਾਤ’ ਲਈ ਨਾਗਰਿਕਾਂ ਨੂੰ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਨ ਲਈ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ‘ਚ ਦੱਸਿਆ ਸੀ ਕਿ ਇਸ ਮਹੀਨੇ ਦੀ 30 ਤਰੀਕ ਨੂੰ 2022 ਦੀ ਪਹਿਲੀ ‘ਮਨ ਕੀ ਬਾਤ’ ਹੋਵੇਗੀ। ਮੈਨੂੰ ਯਕੀਨ ਹੈ ਕਿ ਤੁਹਾਡੇ ਕੋਲ ਪ੍ਰੇਰਣਾਦਾਇਕ ਜੀਵਨ ਕਹਾਣੀਆਂ ਅਤੇ ਵਿਸ਼ਿਆਂ ਦੇ ਰੂਪ ਵਿੱਚ ਸਾਂਝਾ ਕਰਨ ਲਈ ਬਹੁਤ ਕੁਝ ਹੈ।