ਸੁਲਤਾਨਪੁਰ ਲੋਧੀ 'ਚ ਭਿਆਨਕ ਸੜਕ ਹਾਦਸਾ, ਪਿਕਅੱਪ ਤੇ ਕਾਰ ਦੀ ਆਪਸ 'ਚ ਟੱਕਰ
ਰਿਸ਼ਤੇਦਾਰ ਦੇ ਅੰਤਿਮ ਸਸਕਾਰ ਤੋਂ ਪਿਕਅੱਪ ਗੱਡੀ 'ਤੇ ਵਾਪਸ ਆ ਰਹੇ ਸਨ ਲੋਕ
ਕਪੂਰਥਲਾ: ਸੁਲਤਾਨਪੁਰ ਲੋਧੀ ਕਪੂਰਥਲਾ ਰੋਡ 'ਤੇ ਸਵਿਫਟ ਡਿਜ਼ਾਇਰ ਅਤੇ ਪਿਕਅੱਪ ਟਾਟਾ 407 ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਦੋਵੇਂ ਧਿਰਾਂ ਦੇ 12 ਲੋਕ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਇਕ ਹਫ਼ਤੇ 'ਚ ਚਾਈਨਾ ਡੋਰ ਦੇ 1503 ਬੰਡਲ ਜ਼ਬਤ ਕਰਕੇ 56 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਜਾਣਕਾਰੀ ਅਨੁਸਾਰ ਟਾਟਾ 407 ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਜਾ ਰਹੀ ਸੀ ਅਤੇ ਇਸ ਵਿੱਚ 15, 20 ਲੋਕ ਸਵਾਰ ਸਨ। ਉਹ ਕਿਸੇ ਰਿਸ਼ਤੇਦਾਰ ਦੇ ਸਸਕਾਰ ਤੋਂ ਮੱਖੂ ਵਾਲੀ ਸਾਈਡ ਤੋਂ ਵਾਪਸ ਆ ਰਹੇ ਸਨ ਕਿ ਜਦੋਂ ਉਹ ਪਿੰਡ ਡਡਵਿੰਡੀ ਨੇੜੇ ਪਹੁੰਚੇ ਤਾਂ ਕਪੂਰਥਲਾ ਤੋਂ ਆ ਰਹੀ ਸਵਿਫਟ ਡਿਜ਼ਾਇਰ ਪੀ.ਬੀ.08 ਡੀ.ਐਫ.7787 ਨਾਲ ਜ਼ਬਰਦਸਤ ਟੱਕਰ ਹੋ ਗਈ।
ਇਹ ਵੀ ਪੜ੍ਹੋ : ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ, ਕਾਰ ਨੇ ਸਕੂਲੀ ਬੱਚਿਆਂ ਨੂੰ ਕੁਚਲਿਆ
ਸਵਿਫਟ ਡਿਜ਼ਾਇਰ ਦਾ ਡਰਾਈਵਰ ਸੁਲਤਾਨਪੁਰ ਲੋਧੀ ਤੋਂ ਕੁਝ ਸਪੇਅਰ ਪਾਰਟਸ ਦੀ ਡਿਲੀਵਰੀ ਕਰਨ ਆਇਆ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਪੁਲਿਸ ਵੱਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ। ਜਿੱਥੇ ਉਹਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਪੁਲਿਸ ਵੱਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰਾਂ ਨੇ ਜ਼ਖਮੀਆਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ।