ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ, ਕਾਰ ਨੇ ਸਕੂਲੀ ਬੱਚਿਆਂ ਨੂੰ ਕੁਚਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਕ ਬੱਚੇ ਦੀ ਮੌਤ ਕਈ ਜ਼ਖਮੀ

photo

 

ਜੰਮੂ-ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਕਠੂਆ 'ਚ ਇਕ ਤੇਜ਼ ਰਫਤਾਰ ਕਾਰ ਨੇ ਸਕੂਲੀ ਬੱਚਿਆਂ ਨੂੰ ਕੁਚਲ ਦਿੱਤਾ। ਇਸ 'ਚ ਇਕ ਬੱਚੀ ਦੀ ਮੌਤ ਹੋ ਗਈ ਹੈ, ਜਦਕਿ 9 ਬੱਚੇ ਜ਼ਖਮੀ ਹੋ ਗਏ ਹਨ।

 

ਇਹ ਵੀ ਪੜ੍ਹੋ: ਇੱਕ ਹਫ਼ਤੇ ਵਿੱਚ 16.36 ਕਿਲੋ ਹੈਰੋਇਨ, 6.70 ਕਿਲੋ ਅਫੀਮ ਸਮੇਤ 257 ਨਸ਼ਾ ਤਸਕਰ ਕਾਬੂ

ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਕਠੂਆ ਇਲਾਕੇ ਦੀ ਹੈ। ਸੂਚਨਾ ਮਿਲਦੇ ਹੀ ਕਠੂਆ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ। ਇਸ ਦੇ ਨਾਲ ਹੀ ਕਾਰ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਨੂੰ ਗੁਲਾਮ ਕਹਿਣ ਵਾਲੇ ਕਸ਼ਮੀਰ ਦੇ ਹਾਲਾਤ ਦੇਖ ਲੈਣ- ਰਵਨੀਤ ਬਿੱਟੂ 

ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ 'ਚ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਕਾਰ ਚਾਲਕ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਮੌਕੇ ’ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਬੱਚੇ ਸੜਕ ਦੇ ਕਿਨਾਰੇ ਖੜ੍ਹੇ ਸਨ। ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਲੋਕਾਂ ਦੀ ਮਦਦ ਨਾਲ ਉਸ ਨੂੰ ਬਾਹਰ ਕੱਢਿਆ ਗਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ।