ਕਪੂਰਥਲਾ ਹਾਊਸ 'ਤੇ ਚੋਣ ਕਮਿਸ਼ਨ ਅਤੇ ਪੁਲਿਸ ਦੀ ਛਾਪੇਮਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਵੱਡਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੇਰੇ ਘਰ ਦੀ ਕੋਨੇ ਦੀ ਤਲਾਸ਼ੀ ਲੈ ਲਈ ਪਰ ਕੀ ਮਿਲਿਆ ਹੈ?

CM Bhagwant Mann's big statement after the Election Commission and police raid on Kapurthala House

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਕਪੂਰਥਲਾ ਹਾਊਸ ਵਿਖੇ ਚੋਣ ਕਮਿਸ਼ਨ ਅਤੇ ਪੁਲਿਸ ਨੇ ਛਾਪੇਮਾਰੀ ਕੀਤੀ। ਛਾਪੇਮਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਪੋਸਟ ਪਾ ਕੇ ਪੁੱਛਿਆ ਹੈ ਕਿ ਮੇਰੇ ਘਰੋਂ ਕੀ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ  "ਦਿੱਲੀ ਵਿਖੇ ਮੇਰੇ ਮੁੱਖ ਮੰਤਰੀ ਦੀ ਰਿਹਾਇਸ਼ ਕਪੂਰਥਲਾ ਹਾਊਸ ਵਿੱਚ ਦਿੱਲੀ ਪੁਲਿਸ ਵੱਲੋਂ ਰੇਡ ਕੀਤੀ ਗਈ। ਪੂਰੇ ਘਰ ਦੇ ਕੋਨੇ-ਕੋਨੇ ਦੀ ਤਲਾਸ਼ੀ ਲਈ ਗਈ। ਮੇਰੇ ਪਰਿਵਾਰ ਦੀਆਂ ਔਰਤਾਂ ਦੇ ਕੱਪੜਿਆਂ ਵਾਲੇ ਸੰਦੂਕ ਤੱਕ ਦੀ ਵੀ ਤਲਾਸ਼ੀ ਲਈ, ਕੀ ਮੈਨੂੰ ਦੱਸਣਗੇ ਕਿ ਕੀ ਮਿਲਿਆ? ਦਿੱਲੀ ਪੁਲਿਸ ਦੇ ਦਫ਼ਤਰ ਤੋਂ ਮਹਿਜ਼ 500 ਮੀਟਰ ਦੀ ਦੂਰੀ 'ਤੇ ਬੀਜੇਪੀ ਵਾਲਿਆਂ ਦੇ ਘਰ ਹਨ, ਕਿ ਉਹ ਉਹਨਾਂ ਦੇ ਘਰ ਰੇਡ ਮਾਰਨ ਦੀ ਹਿੰਮਤ ਦਿਖਾਉਣਗੇ? ਜਾਂ ਸਿਰਫ ਆਮ ਆਦਮੀ ਪਾਰਟੀ ਅਤੇ ਪੰਜਾਬੀਆਂ ਦੇ ਨਾਲ ਹੀ ਅਜਿਹਾ ਕਰਨ ਦੀ ਇਜਾਜ਼ਤ ਮਿਲੀ ਹੋਈ ਹੈ।"

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੋਂ ਪੁਛਿਆ ਹੈ ਕਿ ਮੇਰੇ ਘਰ ਦੀ ਕੋਨੇ ਦੀ ਤਲਾਸ਼ੀ ਲੈ ਲਈ ਪਰ ਕੀ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਘਰ ਦੇ ਸੰਦੂਕ ਤੱਕ ਫਰੋਲ ਦਿੱਤੇ ਪਰ ਉਨ੍ਹਾਂ ਨੂੰ ਕੱਪੜਿਆ ਤੋਂ ਇਲਾਵਾ ਕੁਝ ਹੋਰ ਨਹੀਂ ਮਿਲਿਆ।