UP News : ਝਾਂਸੀ ਵਿਚ ਵੱਡਾ ਸੜਕ ਹਾਦਸਾ, ਪੈਦਲ ਯਾਤਰੀ ਨੂੰ ਬਚਾਉਣ ਦੀ ਕੋਸ਼ਿਸ਼ ’ਚ ਕਾਰ ਖੱਡ ’ਚ ਡਿੱਗੀ
UP News : ਕਾਰ ਸਵਾਰ ਤੇ ਪੈਦਲ ਯਾਤਰੀ ਦੋਵਾਂ ਦੀ ਮੌਤ
Major road accident in Jhansi, car falls into gorge Latest News in Punjabi : ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ ਵਿਚ ਬੀਤੀ ਰਾਤ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ, ਮੌਰਾਨੀਪੁਰ ਹਾਈਵੇਅ 'ਤੇ ਬੜੂਆ ਸਾਗਰ ਵਿਖੇ ਇਕ ਤੰਗ ਪੁਲੀ ’ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਸੜਕ ਪਾਰ ਕਰ ਰਹੇ ਇਕ ਨੌਜਵਾਨ ਨੂੰ ਟੱਕਰ ਮਾਰ ਦਿਤੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਜ਼ੋਰਦਾਰ ਟੱਕਰ ਕਾਰਨ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਇਸ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਤੇ ਇਕ ਟਰੱਕ ਨਾਲ ਟਕਰਾ ਕੇ ਖੱਡ ਵਿਚ ਜਾ ਡਿੱਗੀ। ਇਸ ਸੜਕ ਹਾਦਸੇ ਵਿਚ ਕਾਰ ਸਵਾਰ ਦੀ ਵੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
ਪੁਲਿਸ ਅਨੁਸਾਰ ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਕਾਰ ਸਵਾਰ ਰੋਹਿਤ ਚਮੌਰਾਨੀਪੁਰ ਤੋਂ ਗਵਾਲੀਅਰ ਜਾ ਰਿਹਾ ਸੀ। ਬੀਤੀ ਦੇਰ ਰਾਤ, ਜਿਵੇਂ ਹੀ ਉਹ ਬੜੂਆ ਸਾਗਰ ਦੇ ਤੰਗ ਪੁਲੀ 'ਤੇ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਨੌਜਵਾਨ ਸੜਕ ਪਾਰ ਕਰ ਰਿਹਾ ਸੀ। ਉਸ ਵਲੋਂ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਨੌਜਵਾਨ ਕਾਰ ਦੀ ਟੱਕਰ ਨਾਲ ਜ਼ਖ਼ਮੀ ਹੋ ਗਿਆ।
ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ’ਚ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਤੇ ਪਹਿਲਾਂ ਡਿਵਾਈਡਰ ਨਾਲ ਟਕਰਾ ਗਈ ਜਿਸ ਨਾਲ ਕਾਰ ਗ਼ਲਤ ਦਿਸ਼ਾ ਵਿਚ ਚਲੀ ਗਈ ਤੇ ਫਿਰ ਇਕ ਟਰੱਕ ਨਾਲ ਟਕਰਾ ਕੇ ਡੂੰਘੀ ਖੱਡ ਵਿਚ ਡਿੱਗ ਗਈ। ਲੋਕਾਂ ਵਲੋਂ ਸਥਾਨਕ ਪੁਲਿਸ ਨੂੰ ਹਾਦਸੇ ਬਾਰੇ ਤੁਰਤ ਸੂਚਿਤ ਕੀਤਾ ਗਿਆ।
ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸੜਕ ਪਾਰ ਕਰ ਰਹੇ ਜ਼ਖ਼ਮੀ ਨੌਜਵਾਨ ਅਤੇ ਕਾਰ ਸਵਾਰ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿਤਾ।
ਬੜੂਆ ਸਾਗਰ ਥਾਣਾ ਇੰਚਾਰਜ ਸ਼ਿਵਜੀਤ ਸਿੰਘ ਨੇ ਦਸਿਆ ਕਿ ਹਾਦਸੇ ਵਿਚ ਮ੍ਰਿਤਕ ਕਾਰ ਸਵਾਰ ਦੀ ਪਛਾਣ ਰਾਤ ਨੂੰ ਹੀ ਹੋ ਗਈ। ਸੂਚਨਾ ਮਿਲਦੇ ਹੀ ਪਰਵਾਰਕ ਮੈਂਬਰ ਵੀ ਉੱਥੇ ਪਹੁੰਚ ਗਏ ਪਰ ਸੜਕ ਪਾਰ ਕਰ ਰਹੇ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ।
(For more Punjabi news apart from Major road accident in Jhansi, car falls into gorge Latest News in Punjabi stay tuned to Rozana Spokesman)