ਕਰੋਨਾ ਦੇ ਮਰੀਜ਼ਾਂ ਲਈ, ਸਰਕਾਰ ਵੱਲੋਂ 30 ਹਜ਼ਾਰ ਨਵੇਂ ਵੈਟੀਲੇਟਰ ਬਣਾਉਣ ਦਾ ਆਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਚ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ ਜਿਸ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ 21 ਦਿਨ ਦਾ ਲੌਕਡਾਊਨ ਪੂਰੇ ਦੇਸ਼ ਵਿਚ ਲਾਗੂ ਕੀਤਾ ਹੋਇਆ ਹੈ

coronavirus

ਨਵੀਂ ਦਿੱਲੀ : ਭਾਰਤ ਵਿਚ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ-ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ ਜਿਸ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ 21 ਦਿਨ ਦਾ ਲੌਕਡਾਊਨ ਪੂਰੇ ਦੇਸ਼ ਵਿਚ ਲਾਗੂ ਕੀਤਾ ਹੋਇਆ ਹੈ। ਇਸ ਲੌਕਡਾਊਨ ਦੇ ਬਾਵਜੂਦ ਵੀ ਕਰੋਨਾ ਵਾਇਰਸ ਦੇ ਆਏ ਦਿਨ ਨਵੇਂ- ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਕ ਰਿਪੋਰਟ ਅਨੁਸਾਰ ਭਾਰਤ ਵਿਚ ਹੁਣ ਤੱਕ ਕਰੋਨਾ ਵਾਇਰਸ ਦੇ 1071 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚ 942 ਕੇਸ ਐਕਟਿਵ ਹਨ ਅਤੇ 29 ਲੋਕਾਂ ਦੀ ਹੁਣ ਤੱਕ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ 100 ਦੇ ਕਰੀਬ ਲੋਕਾਂ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਹਰਾਉਣ ਵਿਚ ਕਾਮਯਾਬ ਹੋ ਗਏ ਹਨ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।

ਦੱਸ ਦਈਏ ਕਿ ਹੁਣ ਤੱਕ ਕਰੋਨਾ ਵਾਇਰਸ ਭਾਰਤ ਦੇ 27 ਰਾਜਾਂ ਵਿਚ ਪਹੁੰਚ ਚੁੱਕਾ ਹੈ ਜਿਸ ਵਿਚੋਂ ਸਭ ਤੋਂ ਵੱਧ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਮਹਾਂਰਾਸ਼ਟਰ ਹੈ। ਐਤਵਾਰ ਨੂੰ 22 ਮਾਮਲੇ ਸਾਹਮਣੇ ਆਏ ਸਨ ਜਿਸ ਵਿਚੋਂ 10 ਮਾਮਲੇ ਕੇਵਲ ਮੁੰਬਈ ਦੇ ਹੀ ਸਨ। ਇਸ ਤੋਂ ਇਲਾਵਾ ਪੰਜ ਮਾਮਲੇ ਪੂੰਨੇ ਤੋਂ, ਤਿੰਨ ਨਾਗਪੁਰ ਤੋਂ, ਦੋ ਅਹਿਮਦਨਗਰ ਅਤੇ ਸਾਂਗਲੀ ਤੋਂ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸਰਕਾਰਾਂ ਵੀ ਇਸ ਵਾਇਰਸ ਨੂੰ ਖ਼ਤਮ ਕਰਨ ਲਈ ਆਪਣੇ-ਆਪਣੇ ਪੱਧਰ ਤੇ ਉਪਰਾਲੇ ਕਰ ਰਹੀਆਂ ਹਨ । ਜਿਸ ਲਈ ਕੇਂਦਰ ਸਰਕਾਰ ਨੇ ਹੁਣ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਸਹੂਲਤ ਲਈ 30 ਹਜ਼ਾਰ ਨਵੇਂ ਵੈਟੀਲੇਟਰ ਤਿਆਰ ਕਰਨ ਦਾ ਨਿਰਦੇਸ਼ ਦਿੱਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।